Home Punjabi News ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕਰਨਗੇ...

ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕਰਨਗੇ ਮੀਟਿੰਗ

0

ਚੰਡੀਗੜ੍ਹ :- ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਮੀਟਿੰਗ ਵਿੱਚ ਜਿੱਥੇ ਉਹ ਜ਼ਿਲ੍ਹਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਗੇ। ਉੱਥੇ ਹੀ ਭਵਿੱਖ ਲਈ ਰਣਨੀਤੀ ਬਣਾਉਣਗੇ। ਇਸ ਮੌਕੇ ਸੀਨੀਅਰ ਸਰਕਾਰੀ ਅਧਿਕਾਰੀ ਵੀ ਮੌਜੂਦ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਅਦ ਦੁਪਹਿਰ ਪੰਜਾਬ ਭਵਨ ਵਿਖੇ ਮੀਟਿੰਗ ਕਰਨਗੇ।

Exit mobile version