ਚੰਡੀਗੜ੍ਹ, ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵੀਡੀਓ ਜਾਰੀ ਕਰਦੇ ਹੋਏ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਟ੍ਰੀਟਮੈਂਟ ਲੈਣ ਵਾਲਿਆਂ ਨੂੰ ਇੱਕ ਵੱਡਾ ਝਟਕਾ ਦਿੱਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਕਲਚਰ ਖ਼ਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚੋ ਵੀਆਈਪੀ ਸੈੱਲ ਖ਼ਤਮ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੇਲ੍ਹਾਂ ਵਿੱਚ ਮਿਲੇ ਮੋਬਾਈਲਾਂ ਨੰ ਲੈ ਕੇ ਸਰਕਾਰ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਉਹਨਾਂ ਜਾਣਕਾਰੀ ਦਿੱਤੀ ਕਿ ਹੁਣ ਤੱਕ 710 ਮੋਬਾਈਲ ਬਰਾਮਦ ਕੀਤੇ ਗਏ ਹਨ। ਉਹਨਾਂ ਨਾਲ ਹੀ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੋਬਾਇਲ ਦੇ ਮਾਲਕਾਂ ਤੋਂ ਲੈ ਕੇ ਜਿਸਦੇ ਰਾਂਹੀਂ ਜੇਲ੍ਹ ਵਿੱਚ ਪਹੁੰਚਾਇਆ ਗਿਆ ਸਾਰਿਆਂ ਤੇ ਕਾਰਵਾਈ ਕੀਤੀ ਜਾ ਰਹੀ ਹੈ।