Home Current Affairs ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਕੁੰਡੀ ਹਟਾਓ’ ਮੁਹਿੰਮ ਦੀ ਸ਼ੁਰੂਆਤ, ਨੰਬਰ ਕੀਤਾ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਕੁੰਡੀ ਹਟਾਓ’ ਮੁਹਿੰਮ ਦੀ ਸ਼ੁਰੂਆਤ, ਨੰਬਰ ਕੀਤਾ ਜਾਰੀ

0

ਚੰਡੀਗੜ੍ਹ, – ਪੰਜਾਬ ਵਿੱਚ ਹੁਣ ਬਿਜਲੀ ਦੀ ਕੁੰਡੀ ਨਹੀਂ ਲੱਗੇਗੀ। ਇਸ ਲਈ ਪੰਜਾਬ ਸਰਕਾਰ ਸਖਤੀ ਵਰਤਣ ਜਾ ਰਹੀ ਹੈ। ਪੰਜਾਬ ਸਰਕਾਰ ਪਹਿਲਾਂ ਲੋਕਾਂ ਨੂੰ ਕੁੰਡੀ ਹਟਾਉਣ ਲਈ ਪ੍ਰੇਰਿਤ ਕਰੇਗੀ ਪਰ ਨਾਲ ਹੀ ਸਖਤੀ ਵੀ ਵਰਤੇਗੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ‘ਕੁੰਡੀ ਹਟਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਵਰਕੌਮ ਨੂੰ ਬਿਜਲੀ ਚੋਰੀ ਰੋਕਣ ਲਈ ਫ਼ੌਰੀ ਸਖ਼ਤ ਕਦਮ ਉਠਾਉਣ ਦੀ ਹਦਾਇਤ ਕੀਤੀ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਬਿਜਲੀ ਚੋਰੀ ਰੋਕਣ ਲਈ ਪਾਵਰਕੌਮ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪਾਵਰਕੌਮ ਨੇ ਹੁਣ ਬਿਜਲੀ ਚੋਰੀ ਰੋਕਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਬਿਜਲੀ ਚੋਰੀ ਦੀ ਸੂਚਨਾ ਦੇਣ ਲਈ ਪਾਵਰਕੌਮ ਨੇ ਕੰਟਰੋਲ ਰੂਮ ਦਾ ਵਟਸਐਪ ਨੰਬਰ 9646175770 ਜਾਰੀ ਕੀਤਾ ਹੈ ਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦੀ ਗੱਲ ਵੀ ਆਖੀ ਹੈ।

Exit mobile version