ਚੰਡੀਗੜ੍ਹ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਹੋਈ। ਇਸ ਵਿੱਚ ਡੀਜੀਪੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ।
ਮੁੱਖ ਮੰਤਰੀ ਨੇ ਅਧਿਕਾਰੀਆਂ ਤੋਂ ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਰਿਪੋਰਟ ਮੰਗੀ ਹੈ। ਮੁੱਖ ਮੰਤਰੀ ਨੇ ਹੁਕਮ ਦਿੱਤੇ ਹਨ ਕਿ ਸੂਬੇ ਵਿੱਚ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਸਾਰੇ ਪ੍ਰਬੰਧ ਕੀਤੇ ਜਾਣ। ਇਸ ਮੀਟਿੰਗ ਵਿੱਚ ਅੱਠ ਨਵੇਂ ਤਰੱਕੀ ਪ੍ਰਾਪਤ ਵਿਸ਼ੇਸ਼ ਡੀਜੀਪੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ। ਸਾਰੇ ਜ਼ਿੰਮੇਵਾਰ ਲੋਕਾਂ ਨੂੰ ਇਸ ਪ੍ਰਤੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮੀਟਿੰਗ ਅਜਿਹੇ ਸਮੇਂ ਬੁਲਾਈ ਸੀ ਜਦੋਂ ਵਿਰੋਧੀ ਧਿਰ ਲਗਾਤਾਰ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰ ਰਹੀ ਹੈ।





