Home Punjabi News ਮੰਡੀਆਂ ‘ਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ...

ਮੰਡੀਆਂ ‘ਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

0

ਬਠਿੰਡਾ : ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਅੱਜ ਬਠਿੰਡਾ ਸ਼ਹਿਰ ਦੀ ਮੇਨ ਅਨਾਜ ਮੰਡੀ ਅਤੇ ਭੁੱਚੋ ਮੰਡੀ ਵਿਖੇ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨਾਂ ਨੂੰ ਭਰੋਸਾ ਦਵਾਇਆ ਕਿ ਜ਼ਿਲਾਂ ਦੀ ਕਿਸੇ ਵੀ ਅਨਾਜ ਮੰਡੀ ਵਿਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾਂ ਦੀਆਂ 178 ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਹੁਣ ਤੱਕ 11 ਹਜ਼ਾਰ ਮੀਟਰਕ ਟਨ ਝੋਨਾ ਮੰਡੀਆਂ ਵਿਚ ਪਹੁੰਚ ਚੁੱਕਾ ਹੈ। ਉਨਾਂ ਕਿਹਾ ਕਿ ਇਸ ਵਿਚੋਂ 9 ਮੀਟਰਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦ ਕਰ ਲਿਆ ਗਿਆ ਹੈ। ਉਨਾਂ ਕਿਹਾ ਕਿ ਝੋਨੇ ਦੀ 1509 ਕਿਸਮ ਵਾਲੇ ਕਿਸਾਨਾਂ ਨੂੰ ਵੀ ਆਪਣਾ ਝੋਨਾ ਵੇਚਣ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਵੱਖ-ਵੱਖ ਸਰਕਾਰੀ ਏਜੰਸੀਆਂ ਵਲੋਂ ਇਸ ਬਾਸਮਤੀ ਨੂੰ ਵੀ ਖਰੀਦਿਆ ਜਾ ਰਿਹਾ ਹੈ।
ਡਾ. ਗਰਗ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਹਰੇਕ ਤਰਾਂ ਦੇ ਪ੍ਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਛਾਂ ਅਤੇ ਟੁਆਇਲਟ ਦੇ ਪ੍ਬੰਧਾਂ ਤੋਂ ਇਲਾਵਾ ਤਰਪਾਲਾਂ ਅਤੇ ਪੀਣ ਵਾਲੇ ਪਾਣੀ ਦਾ ਉਚਿਤ ਪ੍ਬੰਧ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜ਼ਿਲਾਂ ਪ੍ਸ਼ਾਸ਼ਨ ਵਲੋਂ 100 ਫ਼ੀਸਦੀ ਲਿਫਟਿੰਗ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਲਿਫਟਿੰਗ ਲਈ ਬੈਕ ਅੱਪ ਪ੍ਬੰਧ ਵੀ ਕਰ ਲਏ ਗਏ ਹਨ, ਤਾਂ ਜੋ ਲਿਫਟਿੰਗ ਦੌਰਾਨ ਕਿਸੇ ਤਰਾਂ ਦੀ ਸਮੱਸਿਆ ਨਾਲ ਨਾ ਜੂਝਣਾ ਨਾ ਪਵੇ। ਉਨਾਂ ਖਰੀਦ ਪ੍ਬੰਧਾਂ ਵਿਚ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲਾਂ ਦੀਆਂ ਮੰਡੀਆਂ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਸੁਚੱਜੇ ਪ੍ਬੰਧ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਕੇਵਲ ਸੁੱਕੀ ਜਿਣਸ ਹੀ ਲੈ ਕੇ ਆਉਣ, ਤਾਂ ਜੋ ਨਮੀ ਦੀਆਂ ਸ਼ਰਤਾਂ ਮੁਤਾਬਕ ਉਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲ ਨਾ ਆਵੇ। ਉਨਾਂ ਨਾਲ ਹੀ ਕੰਬਾਈਨ ਮਾਲਕਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨ ਨਾਲ ਕਟਾਈ ਕਰਨ ‘ਤੇ ਲਾਂ ਮੈਜਿਸਟਰੇਟ ਵਲੋਂ ਲਾਈ ਪਾਬੰਦੀ ਦੀ ਮੁਕੰਮਲ ਰੂਪ ਵਿੱਚ ਪਾਲਣਾ ਕਰਨ। ਇਸ ਮੌਕੇ ਉਨਾਂ ਦੇ ਨਾਲ ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਸ਼੍ ਸਿਕੰਦਰ ਸਿੰਘ, ਜ਼ਿਲਾਂ ਟਰਾਂਸਪੋਰਟ ਅਫ਼ਸਰ ਲਤੀਫ਼ ਅਹਿਮਦ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

Exit mobile version