Home Sports News ਰਾਸ਼ਟਰੀ ਖੇਡ ਮੁਕਾਬਲਿਆਂ ‘ਚ ਹਿੱਸਾ ਲੈਣ ਪੁੱਜੀਆਂ ਖਿਡਾਰਨਾਂ ਨੂੰ ਪਰੋਸੇ ਜਾ ਰਹੇ...

ਰਾਸ਼ਟਰੀ ਖੇਡ ਮੁਕਾਬਲਿਆਂ ‘ਚ ਹਿੱਸਾ ਲੈਣ ਪੁੱਜੀਆਂ ਖਿਡਾਰਨਾਂ ਨੂੰ ਪਰੋਸੇ ਜਾ ਰਹੇ ਖਾਣੇ ਦੀ ਏ.ਡੀ.ਸੀ ਵੱਲੋਂ ਅਚਨਚੇਤ ਜਾਂਚ

0

ਪਟਿਆਲਾ,: ਪਟਿਆਲਾ ਦੇ ਪੋਲੋ ਗਰਾਊਂਡ ਵਿਖੇ 20 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਰਾਸ਼ਟਰੀ ਮਹਿਲਾ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਆਈਆਂ ਖਿਡਾਰਨਾਂ ਨੂੰ ਸਰਕਾਰੀ ਕਾਲਜ ਲੜਕੀਆਂ ਵਿਖੇ ਪਰੋਸੇ ਜਾਣ ਵਾਲੇ ਖਾਣੇ ਦੀ ਅੱਜ ਦੇਰ ਸ਼ਾਮ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ ਮਹਿੰਦਰਪਾਲ ਵੱਲੋਂ ਅਚਨਚੇਤ ਜਾਂਚ ਕੀਤੀ ਗਈ। ਉਨ੍ਹਾਂ ਖਾਣੇ ਦੇ ਮਿਆਰ ‘ਤੇ ਤਸੱਲੀ ਦਾ ਪ੍ਗਟਾਵਾ ਕੀਤਾ। ਸ਼੍ ਮਹਿੰਦਰਪਾਲ ਨੇ ਕਿਹਾ ਕਿ ਜਿਥੇ ਖੇਡ ਸਮਾਰੋਹ ਨੂੰ ਸਮੁੱਚੇ ਪ੍ਸ਼ਾਸਨਿਕ ਤਾਲਮੇਲ ਨਾਲ ਨੇਪਰੇ ਚੜ੍ਉਣ ਲਈ ਅਧਿਕਾਰੀ ਕਾਰਜਸ਼ੀਲ ਰਹਿਣਗੇ ਉਥੇ ਹੀ ਖਿਡਾਰਨਾਂ ਨੂੰ ਸਾਫ਼ ਸੁਥਰਾ ਤੇ ਵਧੀਆ ਭੋਜਨ ਮੁਹੱਈਆ ਕਰਵਾਉਣ ਵਿੱਚ ਵੀ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 23 ਦਸੰਬਰ ਤੱਕ ਖਿਡਾਰਨਾਂ ਲਈ ਪਰੋਸੇ ਜਾਣ ਵਾਲੇ ਖਾਣੇ ਦੀ ਅਚਨਚੇਤ ਜਾਂਚ ਦੀ ਪ੍ਰਕਿਰਿਆ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਇਸ ਸਬੰਧੀ ਜੇ ਕਿਸੇ ਖਿਡਾਰਨ ਵੱਲੋਂ ਕੋਈ ਸ਼ਿਕਾਇਤ ਸਾਹਮਣੇ ਆਈ ਤਾਂ ਤੁਰੰਤ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ‘ਚ ਰਾਸ਼ਟਰੀ ਖੇਡ ਮੁਕਾਬਲਿਆਂ ਦਾ ਆਯੋਜਨ ਸਮੁੱਚੇ ਪਟਿਆਲਾ ਵਾਸੀਆਂ ਲਈ ਮਾਣ ਵਾਲੀ ਗੱਲ ਹੈ ਅਤੇ ਖਿਡਾਰਨਾਂ ਦਾ ਮਾਣ-ਸਤਿਕਾਰ ਕਰਨਾ ਸਾਡਾ ਫਰਜ਼ ਹੈ। ਇਸ ਮੌਕੇ ਉਨਾ ਨਾਲ ਜ਼ਿਲਾ ਖੇਡ ਅਫ਼ਸਰ ਸ਼੍ਮਤੀ ਜਸਬੀਰਪਾਲ ਕੌਰ ਬਰਾੜ ਵੀ ਮੌਜੂਦ ਸਨ।

Exit mobile version