ਪਟਿਆਲਾ, ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਅੱਜ ਪਟਿਆਲਾ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੂੰ ਵਿਸ਼ਵਾਸ਼ ਦਿਵਾਇਆ ਹੈ ਕਿ ਪਟਿਆਲਾ ਸ਼ਹਿਰ ਦੇ ਪ੍ਰਸਿੱਧ ਵੀਰ ਹਕੀਕਤ ਰਾਏ ਮੈਦਾਨ ਨੂੰ ਕਿਸੇ ਹੋਰ ਕਾਰਜ ਹਿੱਤ ਵਰਤਣ ਤੋਂ ਰੋਕਣ ਅਤੇ ਪਹਿਲਾਂ ਵਾਲੀ ਹੋਂਦ ਕਾਇਮ ਰੱਖਣ ਲਈ ਉਹ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰਨਗੇ। ਅੱਜ ਸ਼ਾਮ ਇਥੇ ਵਿਸ਼ਵ ਜਾਗ੍ਰਤੀ ਮਿਸ਼ਨ ਪਟਿਆਲਾ ਮੰਡਲ ਦੀ ਅਗਵਾਈ ਹੇਠ ਦਰਜਨ ਤੋਂ ਵੀ ਵੱਧ ਸਮਾਜ ਸੇਵੀ ਸੰਗਠਨਾਂ ਦੇ ਨੁਮਾਇੰਦਿਆਂ ਨੇ ਸ. ਰੱਖੜਾ ਨਾਲ ਇਸ ਸਬੰਧੀ ਮੁਲਾਕਾਤ ਕੀਤੀ ਅਤੇ ਵੀਰ ਹਕੀਕਤ ਰਾਏ ਮੈਦਾਨ ਨੂੰ ਪਹਿਲਾਂ ਵਾਂਗ ਹੀ ਸਮਾਜ ਸੇਵੀ ਅਤੇ ਧਾਰਮਿਕ ਕਾਰਜਾਂ ਹਿੱਤ ਵਰਤਣ ਦੀ ਪ੍ਰਕਿਰਿਆ ਨੂੰ ਜਾਰੀ ਰੱਖੇ ਜਾਣ ਦੀ ਮੰਗ ਕੀਤੀ।
ਸੰਗਠਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਸ੍ ਰੱਖੜਾ ਨੇ ਕਿਹਾ ਕਿ ਉਹ ਛੇਤੀ ਹੀ ਮੁੱਖ ਮੰਤਰੀ ਸ. ਬਾਦਲ ਨੂੰ ਇਸ ਸਬੰਧੀ ਜਾਣੂ ਕਰਵਾਉਣਗੇ। ਸ. ਰੱਖੜਾ ਨਾਲ ਮੁਲਾਕਾਤ ਕਰਨ ਵਾਲੇ ਵਫਦ ਵਿੱਚ ਅਖੰਡ ਧਰਮ ਧਾਮ, ਰਾਧਾ ਕਿ੍ਰਸ਼ਨ ਸੇਵਾ ਦਲ, ਯੰਗ ਸਟਾਰ ਯੂਥ ਕਲੱਬ, ਵਪਾਰ ਬਚਾਓ ਸੰਘਰਸ਼ ਕਮੇਟੀ, ਦੁਸ਼ਹਿਰਾ ਕਮੇਟੀ, ਕਮਾਯੂ ਸੇਵਾ ਦਲ, ਸ਼੍ ਬ੍ਰਾਹਮਣ ਸਭਾ ਅਤੇ ਸ਼੍ਰੀ ਕਾਲੀ ਦੇਵੀ ਮੰਦਰ ਕਮੇਟੀ ਸਮੇਤ ਹੋਰ ਸੰਗਠਨਾਂ ਦੇ ਨੁਮਾਇੰਦੇ ਵੀ ਸ਼ਾਮਲ ਸਨ। ਇਸ ਮੌਕੇ ਸ. ਰੱਖੜਾ ਦੇ ਨਾਲ ਪੰਜਾਬ ਸੈਰ ਸਪਾਟਾ ਨਿਗਮ ਦੇ ਚੇਅਰਮੈਨ ਸ. ਸੁਰਜੀਤ ਸਿੰਘ ਅਬਲੋਵਾਲ, ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ, ਡਾ. ਨਵੀਨ ਸਾਰੋਂਵਾਲਾ, ਸ੍ਰੀ ਰਵੀ ਆਹਲੂਵਾਲੀਆ, ਸ਼੍ਰੀ ਰਾਕੇਸ਼ ਗੁਪਤਾ, ਸ਼੍ ਚਮਨ ਲਾਲ ਗਰਗ ਸਮੇਤ ਹੋਰ ਸ਼ਖਸ਼ੀਅਤਾਂ ਵੀ ਹਾਜ਼ਰ ਸਨ।