Home Crime News ਵਿਜੀਲੈਂਸ ਨੇ ਰਿਸ਼ਵਤ ਲੈਂਦੇ ਏ.ਐਸ.ਆਈ ਤੇ ਹੌਲਦਾਰ ਨੂੰ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦੇ ਏ.ਐਸ.ਆਈ ਤੇ ਹੌਲਦਾਰ ਨੂੰ ਰੰਗੇ ਹੱਥੀਂ ਦਬੋਚਿਆ

0

ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਛਾਉਣੀ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਪ੍ਰਮੋਦ ਕੁਮਾਰ ਅਤੇ ਹੌਲਦਾਰ ਸੁਮਨਜੀਤ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਜਲੰਧਰ ਯੂਨਿਟ ਦੇ ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਉਕਤ ਏ.ਐਸ.ਆਈ ਅਤੇ ਹੌਲਦਾਰ ਨੂੰ ਸ਼ਿਕਾਇਤ ਕਰਤਾ ਕੁਸ਼ ਕੁਮਾਰ ਸਿੰਘ ਵਾਸੀ ਕਪੂਰਥਲਾ ਰੋਡ ਜਲੰਧਰ ਦੀ ਸ਼ਿਕਾਇਤ ‘ਤੇ ਫੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਕਤ ਏ.ਐਸ.ਆਈ ਉਸ ਦੀ ਕਾਰ ਦੀ ਸੁਪਰਦਾਰੀ ਦੇਣ ਬਦਲੇ 20,000 ਰੁਪਏ ਦੀ ਮੰਗ ਕਰ ਰਿਹਾ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਅਤੇ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਸ਼ਿਕਾਇਤਕਰਤਾ ਪਾਸੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Exit mobile version