Home Corruption News ਵਿਜੀਲੈਂਸ ਵਲੋਂ ਤਿੰਨ ਪੁਲਿਸ ਮੁਲਾਜ਼ਮਾਂ ਵਿਰੁੱਧ ਰਿਸ਼ਵਤਖੋਰੀ ਦਾ ਕੇਸ ਦਰਜ

ਵਿਜੀਲੈਂਸ ਵਲੋਂ ਤਿੰਨ ਪੁਲਿਸ ਮੁਲਾਜ਼ਮਾਂ ਵਿਰੁੱਧ ਰਿਸ਼ਵਤਖੋਰੀ ਦਾ ਕੇਸ ਦਰਜ

0

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਅਤੇ ਇਕ ਸੀਨੀਅਰ ਕਾਂਸਟੇਬਲ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਚੌਕੀ ਫੇਜ -8, ਮੁਹਾਲੀ ਵਿਖੇ ਤਾਇਨਾਤ ਕ੍ਰਿਸ਼ਨ ਕੁਮਾਰ, ਏ.ਐਸ.ਆਈ. (ਨੰਬਰ 1005/ ਮੁਹਾਲੀ) ਅਤੇ ਸੀਨੀਅਰ ਕਾਂਸਟੇਬਲ ਅਜੇ ਗਿੱਲ (ਨੰਬਰ 982/ ਮੁਹਾਲੀ) ਨੂੰ ਵਿਜੀਲੈਂਸ ਟੀਮ ਨੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਇਹ ਗ੍ਰਿਫਤਾਰੀ ਸ਼ਿਕਾਇਤਕਰਤਾ ਕਰਨ ਸਿੰਘ ਵਾਸੀ ਪਿੰਡ ਨਾਹਲਾਂ, ਜਿਲਾ ਕਾਂਗੜਾ ,ਹਿਮਾਚਲ ਪ੍ਰਦੇਸ, ਜੋ ਕਿ ਮੌਜੂਦਾ ਸਮੇਂ ਮੁਹਾਲੀ ਵਿਖੇ ਰਹਿ ਰਿਹਾ ਹੈ, ਦੀ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸਦਾ ਲੈਪਟਾਪ, ਪ੍ਰਿੰਟਰ ਅਤੇ ਹੋਰ ਕੀਮਤੀ ਚੀਜਾਂ ਵਾਪਸ ਕਰਨ ਬਦਲੇ ਵਿੱਚ 25,000 ਰੁਪਏ ਦੀ ਰਿਸ਼ਵਤ ਰੁਪਏ ਦੀ ਮੰਗ ਕਰ ਰਹੇ ਸਨ।ਇਹ ਚੀਜ਼ਾਂ ਉਹ ਇੰਡਸਟ੍ਰੀਅਲ ਏਰੀਆ, ਫੇਜ 8 ਮੋਹਾਲੀ ਵਿਖੇ ਸਥਿਤ ਉਸਦੀ ਸਾਈਰਾਮ ਲੋਨ ਫਰਮ ਤੋਂ ਚੁੱਕ ਕੇ ਲੈ ਗਏ ਸਨ। ਸ਼ਿਕਾਇਤ ਵਿਚ ਦੱਸਿਆ ਗਿਆ ਕਿ ਜਦੋਂ ਉਹ ਪੁਲਿਸ ਚੌਕੀ ਪਹੁੰਚਿਆ ਤਾਂ ਅਜੈ ਗਿੱਲ ਨੇ ਕਿਹਾ, “ਜੇ ਤੁਸੀਂ ਚਾਹੁੰਦੇ ਹੋ ਕਿ ਤੁਹਾਡੀਆਂ ਚੀਜਾਂ ਵਾਪਸ ਕੀਤੀਆਂ ਜਾਣ ਤਾਂ ਤੁਹਾਨੂੰ 20,000 ਦੀ ਰਿਸ਼ਵਤ ਦੇਣੀ ਪਵੇਗੀ।” ਉਸ ਸਮੇਂ ਸ਼ਿਕਾਇਤਕਰਤਾ ਨੇ ਉਨਾਂ ਨੂੰ ਆਪਣੇ ਦੋਸਤ ਤੋਂ ਉਧਾਰ ਲੈ ਕੇ 8,000 ਰੁਪਏ ਦੀ ਰਿਸ਼ਵਤ ਦਿੱਤੀ ਸੀ। 

2 ਮੁਲਾਜ਼ਮਾਂ ਨੂੰ ਕੀਤਾ 10,000 ਦੀ ਰਿਸ਼ਵਤ ਲੈਂਦਿਆਂ ਕਾਬੂ

 

ਇਸ ਉਪਰੰਤ ਕੁਝ ਦਿਨਾਂ ਬਾਅਦ ਸੀਨੀਅਰ ਇਸ ਉਪਰੰਤ ਕੁਝ ਦਿਨਾਂ ਬਾਅਦ ਸੀਨੀਅਰ ਸਿਪਾਹੀ ਅਜੇ ਗਿੱਲ ਇਕ ਹੋਰ ਕਰਮਚਾਰੀ ਨਾਲ ਦੁਬਾਰਾ ਉਸਦੇ ਦਫਤਰ ਆਇਆ ਅਤੇ ਉਸਨੂੰ ਰਿਸ਼ਵਤ ਦੀ ਬਕਾਇਆ ਰਕਮ ਦੇਣ ਦੀ ਧਮਕੀ ਦਿੱਤੀ। ਸੀਨੀਅਰ ਸਿਪਾਹੀ ਗਿੱਲ ਨੇ ਉਸਨੂੰ ਰਿਸ਼ਵਤ ਦੇਣ ਲਈ ਪੁਲਿਸ ਚੌਕੀ ਵਿਖੇ ਕ੍ਰਿਸ਼ਨ ਕੁਮਾਰ, ਏ.ਐਸ.ਆਈ. ਅਤੇ ਇੱਕ ਹੋਰ ਏ.ਐਸ.ਆਈ. ਅੱਗੇ ਪੇਸ਼ ਕੀਤਾ। ਸ਼ਕਾਇਤਕਰਤਾ ਵਲੋਂ ਦਿੱਤੀ ਜਾਣਕਾਰੀ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਦੀ ਇੱਕ ਟੀਮ ਨੇ ਦੋਸੀ ਏਐਸਆਈ ਕ੍ਰਿਸ਼ਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸਿਕਾਇਤਕਰਤਾ ਤੋਂ ਰਿਸ਼ਵਤ ਦੇ ਬਾਕੀ ਬਚਦੇ 10,000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

ਉਨਾਂ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦੋਸ਼ੀ ਕ੍ਰਿਸ਼ਨ ਕੁਮਾਰ, ਅਜੈ ਗਿੱਲ ਅਤੇ ਇੱਕ ਹੋਰ ਏਐਸਆਈ ਵਿਰੁੱਧ ਵਿਜੀਲੈਂਸ ਦੇ ਫਲਾਇੰਗ ਸਕੁਐਡ ਥਾਣਾ ਮੁਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

Exit mobile version