ਆਮ ਆਦਮੀ ਪਾਰਟੀ ਛੱਡ ਕੇ ਦਰਜਨਾਂ ਪਰਿਵਾਰ ਕਾਂਗਰਸ ਵਿੱਚ ਹੋਏ ਸ਼ਾਮਿਲ
ਰਾਜਪੁਰਾ,:ਆਨੰਦ ਕਲੋਨੀ ਰਾਜਪੁਰਾ ਦੇ ਦਰਜਨਾਂ ਪਰਿਵਾਰ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਇਲਾਕੇ ਵਿੱਚ ਕਰ ਰਹੇ ਵਿਕਾਸ ਕਾਰਜਾਂ ਤੋ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਛੱਡ ਕੇ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ, ਜਿਥੇ ਵਿਧਾਇਕ ਕੰਬੋਜ ਵਲੋਂ ਸਾਰੀਆਂ ਪਰਿਵਾਰਾਂ ਦਾ ਫੁੱਲਾਂ ਦੇ ਹਾਰ ਪਾ ਕੇ ਕਾਂਗਰਸ ਪਾਰਟੀ ਵਿਚ ਸਵਾਗਤ ਕੀਤਾ ਗਿਆ। ਇਸ ਮੌਕੇ ਕਾਲੋਨੀ ਨਿਵਾਸੀ ਸ੍ਰ ਸੁਖਬੀਰ ਸਿੰਘ ਅਤੇ ਉਸਦੇ ਸਾਥੀਆਂ ਨੇ ਕਿਹਾ ਕਿ ਅਸੀਂ ਸ੍ਰ. ਹਰਦਿਆਲ ਸਿੰਘ ਕੰਬੋਜ਼ ਦੇ ਸ਼ਹਿਰ ਵਿੱਚ ਕਰਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ