ਅੰਮਰਿਤਸਰ: ਅਮਰਿਤਸਰ ਨਜ਼ਦੀਕ ਪਿੰਡ ਚੱਬਾ ਵਿੱਚ ਸਰਬੱਤ ਖਾਲਸਾ ਵਿੱਚ ਲੱਖਾਂ ਦੀ ਗਿਣਤੀ ਵਿੱਚ ਇੱਕਤਰ ਹੋਈ ਸੰਗਤ ਦੀ ਹਾਜ਼ਰੀ ਵਿੱਚ 13 ਮਤੇ ਪਾਸ ਕੀਤੇ ਗਏ ਹਨ ਜਿਨਾ ਵਿੱਚ
1-ਮੌਜੂਦਾ ਤਖਤਾਂ ਦੇ ਪੰਜਾਂ ਤਖਤਾਂ ਦੇ ਜਥੇਦਾਰਾਂ ਨੂੰ ਉਨਾ ਦੇ ਲਾਂਭੇ ਕੀਤਾ ਜਾਂਦਾ ਹੈ। 2-ਸ੍ ਅਕਾਲ ਤਖਤ ਦਾ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਬਣਾਇਆ ਜਾਂਦਾ ਹੈ ਅਤੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੂੰ ਲਾਇਆ ਜਾਂਦਾ ਹੈ। ਅਮਰੀਕ ਸਿੰਘ ਅਜਨਾਲਾ ਤਖਤ ਕੇਸਗੜ੍ ਅਤੇ ਬਲਜੀਤ ਸਿੰਘ ਦਾਦੂਦਾਲ ਨੂੰ ਦਮਦਮਾ ਸਾਹਿਬ ਦਾ ਜਥੇਦਾਰ ਲਾਇਆ ਜਾਂਦਾ ਹੈ। 3-ਕੇ ਪੀ ਐਸ ਗਿੱਲ ਅਤੇ ਕੇ ਐਸ ਬਰਾੜ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਨਵੰਬਰ 20 ਤੱਕ ਸ੍ ਅਕਾਲ ਤਖਤ ਤੇ ਪੇਸ਼ ਹੋ ਕੇ ਸਪਸ਼ਟੀਕਰਨ ਮੰਗਿਆ ਜਾਂਦਾ ਹੈ। 4-ਸ੍ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਅਤੇ ਪ੍ਭੂਸਤਾ ਨੂੰ ਬਣਾਈ ਰੱਖਣ ਲਈ ਦੇਸ਼ ਵਿਦੇਸ਼ ਦੇ ਸਿੱਖਾਂ ਦੀ ਰਾਇ ਨਾਲ ਗੰਭੀਰ ਯਤਨ ਕੀਤੇ ਜਾਣ। 5-ਮੁੱਖ ਮੰਤਰੀ ਪ੍ਕਾਸ਼ ਸਿੰਘ ਬਾਦਲ ਤੋਂ ਫਖਰੇ ਕੌਮ, ਪੰਥ ਰਤਨ ਵਾਪਿਸ ਲਿਆ ਜਾਂਦਾ ਹੈ ਅਤੇ ਅਵਤਾਰ ਸਿੰਘ ਤੋਂ ਸ਼ਰੋਮਣੀ ਸੇਵਕ ਦਾ ਐਵਾਰਡ ਵਾਪਿਸ ਲਿਆ ਜਾਂਦਾ ਹੈ। 6-ਵਰਲਡ ਸਿੱਖ ਪਾਰਲੀਮੈਂਟ ਦਾ ਗਠਨ ਕਰਨ ਦਾ ਐਲਾਨ ਕੀਤਾ ਜਾਂਦਾ ਹੈ ਅਤੇ ਇਸ ਲਈ 30 ਨਵੰਬਰ ਤੱਕ ਖਰੜੇ ਸਬੰਧੀ ਸਾਂਝੀ ਕਮੇਟੀ ਦਾ ਐਲਾਨ ਕੀਤਾ ਜਾਵੇਗਾ। 7-ਸਮੂਹ ਸਗਤਾਂ, ਗੰਥੀ ਸਿੰਘਾਂ ਅਤੇ ਕਮੇਟੀਆਂ ਨੂੰ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਲਈ ਸੁਚੇਤ ਰਹਿਣ ਦਾ ਸੱਦਾ ਦਿੱਤਾ ਜਾਂਦਾ ਹੈ ਅਤੇ ਬੇਅਦਬੀ ਕਰਨ ਵਾਲਿਆਂ ਨੂੰ ਸਿਖੀ ਰਵਾਇਤਾਂ ਮੁਤਾਬਿਕ ਸਜ਼ਾਵਾਂ ਦੇਣ ਦਾ ਐਲਾਨ ਕੀਤਾ ਜਾਂਦਾ ਹੈ। 8-ਸਰਕਾਰ ਨੂੰ ਤਾਕੀਦ ਕੀਤੀ ਜਾਂਦੀ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਸਾਰੇ ਸਿੱਖ ਕੈਦੀ ਜੇਲ੍ਹਾਂ ਵਿੱਚੋਂ ਰਿਹਾਅ ਕੀਤੇ ਜਾਣ, ਸੂਰਤ ਸਿੰਘ ਖਾਲਸਾ ਦਾ ਜੇਕਰ ਕੋਈ ਨੁਕਸਾਨ ਹੋਇਆ ਤਾਂ ਇਸ ਦੇ ਜ਼ਿੰਮੇਵਾਰੀ ਸਰਕਾਰਾਂ ਦੀ ਹੋਵੇਗੀ 9-ਸ਼ਰੋਮਣੀ ਗੁਰਦਵਾਰਾ ਕਮੇਟੀ ਦੀ ਨਵੀਂ ਚੋਣ ਕਰਵਾਕੇ ਜਮਹੂਰੀਅਤ ਬਹਾਲ ਕਰਵਾਓਣ ਦਾ ਸੱਦਾ ਦਿੱਤਾ ਜਾਂਦਾ ਹੈ। 10-ਸਿੱਖਾਂ ਨੂੰ ਵੱਖਰੇ ਸਰਵ ਪ੍ਵਾਨਿਤ ਕੈਲੰਡਰ ਦੀ ਲੋੜ ਹੈ।
11-ਹਰਮੰਦਰ ਸਾਹਿਬ ਨੂੰ ਵੈਟੀਕਨ ਸਿਟੀ ਦਾ ਦਰਜਾ ਮਿਲੇ ਅਤੇ ਦਰਬਾਰ ਸਾਹਿਬ ਸਮੂਹ ਵਿੱਚ ਕਿਸੇ ਵੀ ਮੁਲਕ ਦਾ ਕਾਨੂੰਨ ਲਾਗੂ ਨਾ ਹੋਵੇ। 12-ਇੱਕਠ 26 ਜਨਵਰੀ 1986 ਨੂੰ ਹੋਏ ਸਰਬਤ ਖਾਲਸਾ ਦੇ ਮਤਿਆਂ ਨੂੰ ਸਹਿਮਤੀ ਦਿੰਦਾ ਹੈ।13-ਜਾਤਾਂ ਤੇ ਅਧਾਰਿਤ ਗੁਰਦਵਾਰੇ ਅਤੇ ਸ਼ਮਸ਼ਾਨਘਾਟ ਖਤਮ ਕਰਨ ਦੇ ਯਤਨ ਕੀਤੇ ਜਾਣ ।