Home Punjabi News ਸਰਹੱਦੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਖਾਲੜਾ ਤੋਂ ਸ਼ੁਰੂਆਤ

ਸਰਹੱਦੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਖਾਲੜਾ ਤੋਂ ਸ਼ੁਰੂਆਤ

0

ਖਾਲੜਾ (ਤਰਨ ਤਾਰਨ):ਪੰਜਾਬ ਦੇ ਸਰਹੱਦੀ ਜ਼ਿਲ੍ਆਂ ਤਰਨ ਤਾਰਨ, ਅੰਮ੍ਰਿਤਸਰ , ਗੁਰਦਾਸਪੁਰ , ਫਿਰੋਜ਼ਪੁਰ, ਅਤੇ ਫਾਜ਼ਿਲਕਾ ਵਿਚ ਭਾਰਤ-ਪਾਕਿ ਸਰਹੱਦ ‘ਤੇ ਕੰਡਿਆਲੀ ਤਾਰ ਲਗਾਉਣ ਅਤੇ ਬੀ.ਐਸ.ਐਫ ਦੇ ਜਵਾਨਾਂ ਲਈ ਪੈਟਰੋਲਿੰਗ ਕਰਨ ਲਈ ਐਕਵਾਇਰ ਕੀਤੀ ਗਈ ਕਰੀਬ 21600 ਏਕੜ ਜ਼ਮੀਨ ਦੇ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਜਾਰੀ ਕੀਤਾ 21 ਕਰੋੜ, 60 ਲੱਖ ਮੁਆਵਜ਼ਾ ਕਿਸਾਨਾਂ ਨੂੰ ਵੰਡਣ ਦੀ ਸ਼ੁਰੂਆਤ ਮੁੱਖ ਮੰਤਰੀ ਪ੍ਕਾਸ਼ ਸਿੰਘ ਬਾਦਲ ਨੇ ਸਰਹੱਦੀ ਕਸਬਾ ਖਾਲੜਾ ਵਿਖੇ ਹਲਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਕੀਤੀ। ਮੁੱਖ ਮੰਤਰੀ ਬਾਦਲ ਨੇ ਸਰਹੱਦੀ ਜ਼ਿਲ੍ਆਂ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭਾਰਤ-ਪਾਕਿ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਾਰ ਪੈਂਦੀ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਇਕ ਹਫ਼ਤੇ ਵਿਚ ਮੁਆਵਜ਼ਾ ਰਾਸ਼ੀ ਵੰਡਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਵਿਸ਼ੇਸ਼ ਉਪਰਾਲੇ ਦਾ ਲਾਭ ਕੰਡਿਆਲੀ ਤਾਰ ਤੋਂ ਪਾਰ 21 ਹਜ਼ਾਰ ਏਕੜ ਜ਼ਮੀਨ ਦੇ ਮਾਲਕ ਸੈਂਕੜੇ ਕਿਸਾਨਾਂ ਨੂੰ ਹੋਵੇਗਾ।

Exit mobile version