ਪਟਿਆਲਾ,:ਡਿਪਟੀ ਕਮਿਸ਼ਨਰ ਸ਼੍ ਵਰੁਣ ਰੂਜਮ ਵੱਲੋਂ ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵਿਖੇ ਸਥਿਤ ਰੈਡ ਕਰਾਸ ਨਸ਼ਾ ਮੁਕਤੀ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨਾ ਨਸ਼ਾ ਮੁਕਤੀ ਕੇਂਦਰ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਸਿਹਤ ਸਬੰਧੀ ਜਾਇਜ਼ਾ ਲਿਆ ਅਤੇ ਕੇਂਦਰ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਮਰੀਜ਼ਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਪ੍ਰਬੰਧਾਂ ਨੂੰ ਹੋ ਬਿਹਤਰ ਬਣਾਉਣ ਦੇ ਉਦੇਸ਼ ਨਾਲ ਨਸ਼ਾ ਮੁਕਤੀ ਕੇਂਦਰ ਵਿੱਚ ਲੋੜ ਮੁਤਾਬਕ ਢੁਕਵੀਂਆਂ ਥਾਂਵਾਂ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣ। ਸ਼੍ ਰੂਜਮ ਨੇ ਮਰੀਜ਼ਾਂ ਨੂੰ ਦਿੱਤੇ ਜਾ ਰਹੇ ਖਾਣੇ ਦੀ ਜਾਂਚ ਵੀ ਕੀਤੀ ਅਤੇ ਤਸੱਲੀ ਦਾ ਪ੍ਗਟਾਵਾ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਯੋਗ, ਕਸਰਤ, ਖੇਡਾਂ, ਧਿਆਨ ਆਦਿ ਕਿਰਿਆਵਾਂ ਦੇ ਨਾਲ-ਨਾਲ ਹੱਥੀਂ ਕਿਰਤ ਨਾਲ ਵੀ ਜੋੜਿਆ ਜਾਵੇ ਤਾਂ ਜੋ ਉਹ ਕੰਮ ਵਿੱਚ ਰੁੱਝੇ ਰਹਿਣ ਅਤੇ ਨਾਲੋ-ਨਾਲ ਉਨਾ ਨੂੰ ਕੁਝ ਮਿਹਨਤਾਨਾ ਵੀ ਮਿਲਦਾ ਰਹੇ।
ਡਿਪਟੀ ਕਮਿਸ਼ਨਰ ਨੇ ਪ੍ਬੰਧਕਾਂ ਨੂੰ ਹਦਾਇਤ ਕੀਤੀ ਕਿ ਰੈਡ ਕਰਾਸ ਸੁਸਾਇਟੀ ਦੇ ਮੁੱਖ ਦਫ਼ਤਰ ਨਾਲ ਮਰੀਜ਼ਾਂ ਲਈ ਲੋੜੀਂਦੀਆਂ ਦਵਾਈਆਂ ਦੀ ਲਗਾਤਾਰ ਪੂਰਤੀ ਲਈ ਤਾਲਮੇਲ ਰੱਖਿਆ ਜਾਵੇ ਅਤੇ ਅਤੇ ਦਾਖਲ ਵਿਅਕਤੀਆਂ ਦੇ ਸੁਚੱਜੇ ਇਲਾਜ ਨੂੰ ਯਕੀਨੀ ਬਣਾਇਆ ਜਾਵੇ। ਆਪਣੇ ਦੌਰੇ ਮਗਰੋਂ ਜ਼ਿਲਾ ਪ੍ਬੰਧਕੀ ਕੰਪਲੈਕਸ ਵਿਖੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੁਸਾਇਟੀ ਦੀ ਮੀਟਿੰਗ ਦੀ ਪ੍ਧਾਨਗੀ ਕਰਦਿਆਂ ਸ਼੍ ਰੂਜਮ ਨੇ ਸਾਕੇਤ ਹਸਪਤਾਲ ਦੀਆਂ ਹੋਰ ਜ਼ਰੂਰਤਾਂ ਅਤੇ ਸਰਗਰਮੀਆਂ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ ਮੋਹਿੰਦਰਪਾਲ, ਸਹਾਇਕ ਕਮਿਸ਼ਨਰ ਡਾ. ਸਿਮਰਪਰੀਤ ਕੌਰ, ਸਿਵਲ ਸਰਜਨ ਡਾ. ਰਾਜੀਵ ਭੱਲਾ, ਮਨੋਰੋਗ ਮਾਹਿਰ ਡਾ. ਬੀ.ਐਸ. ਸਿੱਧੂ, ਡਿਪਟੀ ਮੈਡੀਕਲ ਕਮਿਸ਼ਨਰ ਸ਼੍ ਐਮ.ਐਸ. ਧਾਲੀਵਾਲ, ਸਕੱਤਰ ਰੈਡ ਕਰਾਸ ਪਟਿਆਲਾ ਡਾ. ਪ੍ਰਿਤਪਾਲ ਸਿੰਘ ਸਿੱਧੂ ਅਤੇ ਕੋਆਰਡੀਨੇਟਰ ਪੰਜਾਬ ਸਾਕੇਤ ਹਸਪਤਾਲ ਪਟਿਆਲਾ ਸ਼੍ਮਤੀ ਪਰਮਿੰਦਰ ਕੌਰ ਵੀ ਹਾਜ਼ਰ ਸਨ।