ਅੰਮ੍ਰਿਤਸਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ 267 ਸਰੂਪਾਂ ਦੇ ਮਾਮਲੇ ਸਮੇਤ ਕਈ ਵੱਖ ਵੱਖ ਮੁੱਦਿਆਂ ਨੂੰ ਵਿਚਾਰਿਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਕਿ 267 ਸਰੂਪਾਂ ਦੇ ਮਾਮਲੇ ‘ਚ 1000 ਹਜ਼ਾਰ ਪੰਨਿਆਂ ਦੀ ਰਿਪੋਰਟ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਟੋਰ ਲੈਜਰ ਵਿਚ ਠੀਕ ਢੰਗ ਨਾਲ ਮੇਨਟੇਨ ਨਹੀ ਕੀਤੇ ਗਏ। ਓਪਨ ਅਤੇ ਕਲੋਜ਼ਿੰਗ ਲੈਜਰ ਵਿਚ ਵਾਰ-ਵਾਰ ਕਟਿੰਗ ਅਤੇ ਛੇੜ-ਛਾੜ ਕੀਤੀ ਸਾਬਤ ਹੋਈ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ 19-05-2016 ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ 2016 ਦੀ ਸਮੁੱਚੀ ਅੰਤ੍ਰਿੰਗ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਅਤੇ ਉਸ ਵੇਲੇ ਦੇ ਚੀਫ ਸਕੱਤਰ ਨੇ ਕੋਈ ਪਛਚਾਤਾਪ ਨਹੀਂ ਕੀਤਾ। ਇਸ ਲਈ ਸਮੁੱਚੀ ਅੰਤ੍ਰਿੰਗ ਕਮੇਟੀ ਅਤੇ ਚੀਫ ਸਕੱਤਰ ਨੂੰ ਸਵੇਰੇ 10 ਵਜੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪ ਹਾਜਰ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ।
ਉਨ੍ਹਾਂ ਦੱਸਿਆ ਕਿ ਲੈਜਰਾਂ ਨਾਲ ਛੇੜ-ਛਾੜ ਅਤੇ 2016 ਤੋਂ ਹੁਣ ਤੀਕ ਆਡਿਟ ਵੀ ਨਹੀਂ ਕਰਵਾਇਆ ਗਿਆ। ਇਹ ਬਹੁਤ ਵੱਡੀ ਬੇਈਮਾਨੀ ਤੇ ਅਣਗਹਿਲੀ ਹੈ। ਪੰਜ ਸਿੰਘ ਸਾਹਾਬਨ ਵੱਲੋਂ ਇਸ ਰਿਪੋਰਟ ਨੂੰ ਵਿਚਾਰਨ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇੱਕ ਹਫਤੇ ਦੇ ਅੰਦਰ-ਅੰਦਰ ਸ਼ਾਰਟ ਨੋਟਿਸ ਤੇ ਅੰਤਿੰ੍ਰਗ ਕਮੇਟੀ ਦੀ ਮੀਟਿੰਗ ਬੁਲਾ ਕੇ ਰਿਪੋਰਟ ਵਿਚ ਦੋਸ਼ੀ ਪਾਏ ਗਏ ਕਰਮਚਾਰੀਆਂ / ਅਧਿਕਾਰੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਲ 2013-14 ਅਤੇ 2014-15 ਦੀਆਂ ਲੈਜਰਾਂ ਨੂੰ ਚੈਕ ਕਰਨ ਤੇ ਪਾਇਆ ਗਿਆ ਕਿ ਪ੍ਰੈਸ ਦੇ ਪਬਲੀਕੇਸ਼ਨ ਵਿਭਾਗ ਦੀਆਂ ਲੈਜਰਾਂ ਵਿਚ 18-08-2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਨਹੀਂ ਸਗੋਂ 328 ਪਾਵਨ ਸਰੂਪ ਘੱਟ ਸਨ।ਇਸ ਤੋਂ ਇਲਾਵਾ ਕੁਝ ਅਧਿਕਾਰੀਆਂ / ਕਰਮਚਾਰੀਆਂ ਦੀ ਮਿਲੀ ਭੁਗਤ ਨਾਲ ਪਬਲੀਕੇਸ਼ਨ ਵਿਭਾਗ ਵੱਲੋਂ ਜਾਰੀ ਕੀਤੇ ਗਏ ਵੇਸਟਿੰਗ ਅੰਗਾਂ ਲਈ ਦਿੱਤੇ ਵਾਧੂ ਅੰਗਾਂ ਤੋਂ ਅਣ-ਅਧਿਕਾਰਤ ਤਰੀਕੇ ਨਾਲ ਪਾਵਨ ਸਰੂਪ ਤਿਆਰ ਕਰਵਾ ਕੇ ਬਿਨ੍ਹਾਂ ਬਿੱਲ ਕੱਟਿਆਂ ਸੰਗਤਾਂ ਨੂੰ ਦਿੱਤੇ ਗਏ। ਇੱਕ ਵਾਰ 61 ਅਤੇ ਇੱਕ ਵਾਰ 125 ਪਾਵਨ ਸਰੂਪ ਅਣ-ਅਧਿਕਾਰਤ ਤੌਰ ਤੇ ਵਧੇਰੇ ਅੰਗਾਂ ਤੋਂ ਪਾਵਨ ਸਰੂਪ ਤਿਆਰ ਕਰਵਾਏ ਗਏ। ਮਿਤੀ 18-08-2015 ਤੋਂ 31-05-2020 ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਚੈਕਿੰਗ ਅਨੁਸਾਰ ਮੌਜੂਦਾ ਸਮੇਂ ਵਿਚ ਸਟੋਕ ਲੈਜਰ ਵਿਚੋਂ 267 ਸਰੂਪ ਘੱਟ ਹਨ। ਇਸ ਸਮੇਂ ਦੌਰਾਨ ਬਿੱਲਾਂ ਤੇ ਡੂੱਚਾਂ ਵਿਚ ਵੀ ਕਾਫੀ ਅੰਤਰ ਹੈ।
ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਬੋਲੇ ਕਥਨਾ ਦੇ ਸਬੰਧ ਵਿਚ ਪੜਤਾਲ ਲਈ ਬਣਾਈ ਵਿਦਵਾਨਾ ਦੀ ਸਬ-ਕਮੇਟੀ ਦੀ ਪੁੱਜੀ ਰਿਪੋਰਟ ਅਨੁਸਾਰ ਇਸ ਨੇ ਗੁਰਮਤਿ ਪ੍ਰਤੀ ਕੁਝ ਗਲਤ ਬਿਆਨੀਆਂ ਕੀਤੀਆਂ ਹਨ ਅਤੇ ਇਹ ਇਨ੍ਹਾਂ ਕਥਨਾ ਸਬੰਧੀ ਸਪੱਸ਼ਟੀਕਰਨ ਦੇਣ ਤੋਂ ਵੀ ਇਨਕਾਰੀ ਹੋਇਆ ਹੈ।ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕਰਨ ਉਪਰੰਤ ਫੈਸਲਾ ਹੋਇਆ ਹੈ ਕਿ ਗੁਰੂ ਗ੍ਰੰਥ-ਗੁਰੂ ਪੰਥ ਨੂੰ ਸਮਰਪਿਤ ਤੇ ਪ੍ਰੰਪਰਾਵਾਂ ਦੀ ਰਾਖੀ ਲਈ ਵਚਨਬੱਧ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ, ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਜਿਨ੍ਹਾਂ ਚਿਰ ਇਹ ਆਪਣੀ ਗਲਤ ਬਿਆਨੀਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫੀ ਨਹੀਂ ਮੰਗਦਾ ਉਨ੍ਹਾਂ ਚਿਰ ਤੀਕ ਇਸ ਦੇ ਸਮਾਗਮ ਨਾ ਕਰਵਾਏ ਜਾਣ (ਜੇਕਰ ਕੋਈ ਸਮਾਗਮ ਕਰਵਾਉਂਦਾ ਹੈ ਤਾਂ ਉਹ ਅਣਸੁਖਾਵੀਂ ਘਟਨਾ ਲਈ ਖੁਦ ਜਿੰਮੇਵਾਰ ਹੋਵੇਗਾ), ਨਾ ਇਸ ਨੂੰ ਸੁਣਿਆ ਜਾਵੇ ਅਤੇ ਨਾ ਹੀ ਇਸ ਦੀਆਂ ਵੀਡੀਓ ਆਦਿ ਅੱਗੇ ਸ਼ੇਅਰ ਕੀਤੀਆਂ ਜਾਣ।ਜੇਕਰ ਅੱਜੇ ਵੀ ਇਹ ਬਾਜ ਨਾ ਆਇਆਂ ਤਾਂ ਇਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਭਾਈ ਹਰਿੰਦਰ ਸਿੰਘ ਨਿਰਵੈਰ ਖਾਲਸਾ ਜਥਾ ਯੂ.ਕੇ ਦੇ ਖਿਲਾਫ ਪਿਛਲੇ ਸਮੇਂ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੇ ਸਬੰਧ ਵਿਚ ਸ਼ਕਾਇਤਾਂ ਪੁੱਜੀਆਂ ਸਨ। ਜਿਸ ਦੀ ਇਸ ਨੂੰ ਪੱਤ੍ਰਿਕਾ ਨੰਬਰ ਅ:ਤ/19/370 ਮਿਤੀ 06-01-2020 ਰਾਹੀਂ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਸਪੱਸ਼ਟੀਕਰਨ ਮੰਗਿਆ ਸੀ, ਜੋ ਇਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਹੀਂ ਭੇਜਿਆ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕਰਨ ਉਪਰੰਤ ਫੈਸਲਾ ਹੋਇਆ ਹੈ ਕਿ ਗੁਰੂ ਗ੍ਰੰਥ-ਗੁਰੂ ਪੰਥ ਨੂੰ ਸਮਰਪਿਤ ਤੇ ਪ੍ਰੰਪਰਾਵਾਂ ਦੀ ਰਾਖੀ ਲਈ ਵਚਨਬੱਧ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ, ਸੰਸਥਾਵਾਂ ਤੇ ਪ੍ਰਬੰਧਕਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਜਿਨ੍ਹਾਂ ਚਿਰ ਇਹ ਆਪਣੀ ਗਲਤ ਬਿਆਨੀਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫੀ ਨਹੀਂ ਮੰਗਦਾ ਉਨ੍ਹਾਂ ਚਿਰ ਤੀਕ ਇਸ ਦੇ ਸਮਾਗਮ ਨਾ ਕਰਵਾਏ ਜਾਣ।
ਸੰਗਤਾਂ ਵੱਲੋਂ ਪੁੱਜੀਆਂ ਸ਼ਕਾਇਤਾਂ ਹਨ ਕਿ ਰਿਪੁਦਮਨ ਸਿੰਘ ਮਲਕ ਅਤੇ ਬਲਵੰਤ ਸਿੰਘ ਪੰਧੇਰ ਨੇ ਸਰੀ, ਬੀ.ਸੀ (ਕਨੇਡਾ) ਆਪਣੀ ਨਿੱਜੀ ਸੰਸਥਾ ਸਤਿਨਾਮ ਰਿਲੀਜਸ ਸੁਸਾਇਟੀ ਬਣਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਤੀ 09-05-1998 ਨੂੰ ਹੋਏ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ।ਜਿਸ ਵਿਚ ਸਪੱਸ਼ਟ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਿਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਹੋਰ ਕੋਈ ਨਹੀਂ ਕਰ ਸਕਦਾ।ਇਨ੍ਹਾਂ ਨੇ ਬਿਨ੍ਹਾਂ ਆਗਿਆ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਕੀਤੀ ਹੈ।ਜਿਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕਰਨ ਉਪਰੰਤ ਫੈਸਲਾ ਹੋਇਆ ਹੈ ਕਿ ਕਨੇਡਾ ਨਿਵਾਸੀ ਰਿਪੁਦਮਨ ਸਿੰਘ ਮਲਕ ਅਤੇ ਬਲਵੰਤ ਸਿੰਘ ਪੰਧੇਰ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਇਸ ਸਬੰਧੀ ਆਪਣਾ ਸਪੱਸ਼ਟੀਕਰਨ ਇੱਕ ਮਹੀਨੇ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ। ਇਸ ਤੋਂ ਇਲਾਵਾ ਇਹ ਵੀ ਆਦੇਸ਼ ਕੀਤਾ ਜਾਂਦਾ ਹੈ ਕਿ ਇਨ੍ਹਾਂ ਵੱਲੋਂ ਹੁਣ ਤੀਕ ਤਿਆਰ ਕੀਤੇ ਗਏ ਪਾਵਨ ਸਰੂਪ ਸਮੇਤ ਛਾਪਾਖਾਨਾ ਮਸ਼ੀਨਰੀ ਸਿੱਖ ਸੰਗਤਾਂ ਦੀ ਭਾਵਨਾਵਾਂ ਅਨੁਸਾਰ ਗੁਰਦੁਆਰਾ ਗੁਰੂ ਨਾਨਕ ਸਿੱਖ ਗੁਰਦੁਆਰਾ ਸੁਸਾਇਟੀ ਡੈਲਟਾ-ਸਰੀ, ਬੀ.ਸੀ ਕਨੇਡਾ ਵਿਖੇ ਮੁਹਤਬਾਰ ਸਿੱਖਾਂ ਦੀ ਹਾਜਰੀ ਵਿਚ ਸੁਭਾਇਮਾਨ ਕੀਤੇ ਜਾਣ ਅਤੇ ਗੁਰਦੁਆਰਾ ਸਾਹਿਬ ਦੇ ਪ੍ਰ੍ਰਬੰਧਕਾਂ ਨੂੰ ਵੀ ਆਦੇਸ਼ ਕੀਤਾ ਜਾਂਦਾ ਹੈ ਕਿ ਇਨ੍ਹਾਂ ਵੱਲੋਂ ਤਿਆਰ ਕੀਤੇ ਗਏ ਪਾਵਨ ਸਰੂਪਾਂ ਦੀ ਸੂਝਵਾਨ ਗ੍ਰੰਥੀ ਸਿੰਘਾਂ ਪਾਸੋਂ ਦਰਸ਼ਨ ਵਿਚਾਰ ਕਰਕੇ ਅੱਖਰਾਂ, ਤਤਕਰੇ ਤੋਂ ਰਾਗ ਮਾਲਾ ਤੀਕ ਦੀ ਵਾਧ-ਘਾਟ ਹੋਣ ਜਾਂ ਨਾ ਹੋਣ ਬਾਰੇ ਮਿਲਾਨ ਕਰਵਾ ਕੇ ਰਿਪੋਰਟ ਛੇ ਮਹੀਨੇ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ।
ਪਿਛਲੇ ਦਿਨੀਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਪਾਸੋਂ À-ਫਾਰਮ ਸਬੰਧੀ ਅੰਮ੍ਰਿਤ ਛਕੇ ਜਾਂ ਨਾ ਛਕੇ ਹੋਣ ਬਾਰੇ ਜਾਣਕਾਰੀ ਮੰਗੀ ਗਈ ਸੀ।ਬਾਰ-ਬਾਰ ਪਤ੍ਰਿਕਾਵਾਂ ਭੇਜਣ ਤੇ ਵੀ ਇਨ੍ਹਾਂ ਵੱਲੋਂ ਜਾਣਕਾਰੀ ਨਹੀਂ ਭੇਜੀ ਗਈ।ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕਰਨ ਉਪਰੰਤ ਫੈਸਲਾ ਹੋਇਆ ਹੈ ਕਿ ਪ੍ਰਧਾਨ ਅਤੇ ਅਹੁਦੇਦਾਰ ਸਬੰਧਤ ਜਾਣਕਾਰੀ ਲੈ ਕੇ ਖੁਦ ਮਿਤੀ 18-09-2020 ਦਿਨ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਹਾਜਰ ਹੋਣ।
ਬਾਬਾ ਸ਼ਮਸ਼ੇਰ ਸਿੰਘ ਨੇ ਜਗਨਨਾਥਪੁਰੀ Àੜੀਸਾ ਵਿਖੇ ਗੁਰਦੁਆਰਾ ਸਾਹਿਬ ਬਣਾਇਆ, ਜਿਸ ਦਾ ਨਾਮ ਆਰਤੀ ਸਾਹਿਬ ਰੱਖਿਆ।ਜਦ ਕਿ ਇਹ ਉਹ ਅਸਥਾਨ ਨਹੀਂ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਰਤੀ ਉਚਾਰੀ ਸੀ।ਪਹਿਲਾਂ ਵੀ ਇਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਜੁਬਾਨੀ ਆਦੇਸ਼ ਕੀਤਾ ਗਿਆ ਸੀ ਕਿ ਇਸ ਗੁਰਦੁਆਰਾ ਸਾਹਿਬ ਦਾ ਨਾਮ ਤਬਦੀਲ ਕੀਤਾ ਜਾਵੇ।ਪਰੰਤੂ ਇਸ ਨੇ ਕੋਈ ਅਮਲ ਨਹੀਂ ਕੀਤਾ।ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕਰਨ ਉਪਰੰਤ ਫੈਸਲਾ ਹੋਇਆ ਹੈ ਕਿ ਬਾਬਾ ਸ਼ਮਸ਼ੇਰ ਸਿੰਘ ਇੱਕ ਮਹੀਨੇ ਦੇ ਅੰਦਰ-ਅੰਦਰ ਗੁਰਦੁਆਰਾ ਸਾਹਿਬ ਦਾ ਨਾਮ ਤਬਦੀਲ ਕਰਕੇ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ ਨਹੀਂ ਤਾਂ ਅਗਲੀ ਇਕੱਤਰਤਾ ਵਿਚ ਗੁਰਮਤਿ ਅਨੁਸਾਰ ਬਾਬਾ ਸ਼ਮਸ਼ੇਰ ਸਿੰਘ ਪੁਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਮੁਆਫੀ ਨਹੀ ਹੈ।ਇਸ ਲਈ ਸੰਗਤਾਂ ਇਸ ਨਾਲ ਮਿਲਵਰਤਣ ਨਾ ਰੱਖਣ।
ਸਾਬਕਾ ਜਥੇਦਾਰ ਗਿ: ਇਕਬਾਲ ਸਿੰਘ ਨੇ ਅੱਯੁਧਿਆ ਵਿਖੇ ਸਮਾਗਮ ਵਿਚ ਚੱਲ ਰਹੇ ਦਿੱਤੇ ਬਿਆਨ ਨਾਲ ਅਸਹਿਮਤੀ ਜਿਤਾਉਂਦਿਆ ਕਿਹਾਨ ਕਿ ਸਿੱਖ ਇੱਕ ਵੱਖਰੀ ਕੌਮ ਸੀ, ਹੈ ਅਤੇ ਰਹੇਗੀ। ਇਸ ਲਈ ਸਿੱਖਾਂ ਨੂੰ ਕਿਸੇ ਕੋਲੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ।
ਪਿਛਲੇ ਦਿਨੀਂ ਗੁਰਦੁਆਰਾ ਸਾਹਿਬਾਨਾਂ ਵਿਚ ਅਰਦਾਸ ਕਰਨ ਵਾਲੇ ਕੁਝ ਸਿੱਖ ਨੌਜਵਾਨਾਂ ਨੂੰ ਸਰਕਾਰ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਉਚਿੱਤ ਨਹੀਂ ਹੈ ਕਿਉਂਕਿ ਅਰਦਾਸ ਕਰਨਾ ਸਿੱਖ ਦਾ ਧਾਰਮਿਕ ਫਰਜ ਹੈ।ਸਿੱਖ ਹਮੇਸ਼ਾਂ ਹੀ ਅਰਦਾਸ ਰਾਹੀਂ ਰਾਜ ਕਰੇਗਾ ਖਾਲਸਾ ਦੇ ਸੰਕਲਪ ਨੂੰ ਦ੍ਰਿੜ ਕਰਦਾ ਹੈ।ਇਸ ਲਈ ਅਰਦਾਸ ਕਰਨਾ ਕੋਈ ਜੁਰਮ ਨਹੀਂ।ਪੈਸੇ ਦੇ ਲਾਲਚ ਵਿਚ ਕੀਤੀ ਜਾਂ ਕਰਵਾਈ ਅਰਦਾਸ ਸਿੱਖ ਧਰਮ ਦਾ ਅੰਗ ਨਹੀਂ ਹੈ।ਸਿੱਖ ਨੌਜਵਾਨ ਉਕਸਾਊ ਬਿਆਨਾਂ ਤੋਂ ਸੂਚੇਤ ਰਹਿਣ