Home Crime News ਸ੍ ਮੁਕਤਸਰ ਸਾਹਿਬ ਜ਼ਿਲੇ ਵਿਚ ਲੋਕ ਅਦਾਲਤਾਂ ਦਾ ਆਯੋਜਨ, 156 ਕੇਸਾਂ ਦਾ...

ਸ੍ ਮੁਕਤਸਰ ਸਾਹਿਬ ਜ਼ਿਲੇ ਵਿਚ ਲੋਕ ਅਦਾਲਤਾਂ ਦਾ ਆਯੋਜਨ, 156 ਕੇਸਾਂ ਦਾ ਨਿਪਟਾਰਾ

0

ਸ੍ ਮੁਕਤਸਰ ਸਾਹਿਬ : ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਮ ਐਡੀਸ਼ਨਲ ਸੈਸ਼ਨ ਜੱਜ ਸ੍ ਵਰਿੰਦਰ ਅਗਰਵਾਲ ਦੀ ਦੇਖ ਰੇਖ ਹੇਠ ਅੱਜ ਜ਼ਿਲੇ ਵਿਚ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀਂ ਜਾਣਕਾਰੀ ਦਿੰਦਿਆਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਹਰਗੁਰਜੀਤ ਕੌਰ ਨੇ ਦੱਸਿਆ ਕਿ ਇਸ ਲਈ ਜ਼ਿਲੇ ਵਿਚ 7 ਬੈਚ ਸਥਾਪਿਤ ਕੀਤੇ ਗਏ ਸਨ। ਜਿੰਨਾਂ ਵਿਚ 245 ਕੇਸ ਰੱਖੇ ਗਏ। ਇੰਨਾਂ ਵਿਚੋਂ 156 ਕੇਸਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਕੇ 51,99,494 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਉਨਾਂ ਨੇ ਕਿਹਾ ਕਿ ਲੋਕ ਅਦਾਲਤਾਂ ਲੰਬੇ ਸਮੇਂ ਤੋਂ ਬਕਾਇਆ ਪਏ ਮਾਮਲਿਆਂ ਦੇ ਨਬੇੜੇ ਵਿਚ ਵਿਸੇਸ਼ ਤੌਰ ਤੇ ਸਹਾਈ ਸਿੱਧ ਹੋ ਰਹੀਆਂ ਹਨ। ਇੰਨਾਂ ਨਾਲ ਲੋਕਾਂ ਦੇ ਆਪਸੀ ਝਗੜਿਆਂ ਦਾ ਆਪਸੀ ਸਹਿਮਤੀ ਨਾਲ ਸਥਾਈ ਹੱਲ ਹੋ ਜਾਂਦਾ ਹੈ। ਉਨਾਂ ਨੇ ਕਿਹਾ ਕਿ ਲੋਕ ਅਦਾਲਤ ਵਿਚ ਹੋਏ ਫੈਸਲੇ ਖਿਲਾਫ ਕਿਤੇ ਵੀ ਅਪੀਲ ਨਹੀਂ ਹੋ ਸਕਦੀ ਹੈ ਅਤੇ ਇਸ ਰਾਹੀਂ ਕੇਸ ਦਾ ਨਿਬੇੜਾ ਕਰਵਾਉਣ ਤੇ ਕੋਰਟ ਫੀਸ ਵੀ ਵਾਪਸ ਮਿਲ ਜਾਂਦੀ ਹੈ। ਉਨਾਂ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਕੇਸਾਂ ਦੇ ਹੱਲ ਲਈ ਵੱਧ ਤੋਂ ਵੱਧ ਲੋਕ ਅਦਾਲਤਾਂ ਦਾ ਸਹਾਰਾ ਲੈਣਾ ਚਾਹੀਦਾ ਹੈ ਤਾਂ ਜੋ ਛੇਤੀ ਅਤੇ ਸਸਤਾ ਨਿਆਂ ਮਿਲ ਸਕੇ।

Exit mobile version