Home Current Affairs ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ

ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ

0

ਚੰਡੀਗੜ੍ਹ :- ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਅੱਜ (31 ਜਨਵਰੀ) ਸਵੇਰੇ 11 ਵਜੇ ਸ਼ੁਰੂ ਹੋ ਰਿਹਾ ਹੈ। ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੰਬੋਧਨ ਹੋਵੇਗਾ। ਰਾਸ਼ਟਰਪਤੀ ਮੁਰਮੂ ਨਵੀਂ ਸੰਸਦ ਵਿੱਚ ਪਹਿਲੀ ਵਾਰ ਦੋਵਾਂ ਸਦਨਾਂ (ਲੋਕ ਸਭਾ ਅਤੇ ਰਾਜ ਸਭਾ) ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਸਰਕਾਰ ਦੀਆਂ ਪ੍ਰਾਪਤੀਆਂ ਦੱਸਣਗੇ। ਇਸ ਤੋਂ ਬਾਅਦ ਕੱਲ੍ਹ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੰਤਰਿਮ ਬਜਟ ਪੇਸ਼ ਕਰਨਗੇ। ਦੱਸਣਯੋਗ ਹੈ ਕਿ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਸੀ। ਇਸ ਵਿੱਚ ਕੇਂਦਰੀ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਸਰਦ ਰੁੱਤ ਸੈਸ਼ਨ ਵਿੱਚ ਮੁਅੱਤਲ ਕੀਤੇ ਗਏ ਵਿਰੋਧੀ ਧਿਰ ਦੇ 146 ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਇਹ ਸਾਰੇ ਸੰਸਦ ਮੈਂਬਰ ਅੱਜ ਤੋਂ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਲੈ ਸਕਣਗੇ।

Exit mobile version