ਗਾਜ਼ੀਪੁਰ ਬਾਰਡਰ, : ਸਾਂਸਦ ਹਰਸਿਮਰਤ ਕੌਰ ਬਾਦਲ ਸਮੇਤ ਵਿਰੋਧੀ ਧਿਰਾਂ ਦੇ ਸਾਂਸਦ ਮੈਂਬਰ ਗਾਜ਼ੀਪੁਰ ਬਾਰਡਰ ਪਹੁੰਚੇ। ਬੀਬਾ ਬਾਦਲ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਬਹੁਤ ਭਾਰੀ ਬੈਰੀਕੈਡਿੰਗ ਕੀਤੀ ਗਈ ਹੈ ਅਤੇ ਉਹਨਾ ਨੂੰ ਅੱਗੇ ਜਾਣ ਤੋਂ ਰੋਕਿਆ ਜਾ ਰਿਹਾ ਹੈ। ਬੈਰੀਕੈਡਿੰਗ ਕਰਕੇ ਐਮਰਜੈਂਸੀ ਸੇਵਾਵਾਂ ਵੀ ਅੱਗੇ ਨਹੀਂ ਜਾ ਸਕਦੀਆਂ। ਇਹਨਾਂ ਸਾਂਸਦ ਮੈਂਬਰ ਨੇ ਅੱਜ ਕਿਸਾਨ ਨੇਤਾ ਰਾਕੇਸ਼ ਟਿਕੈਟ ਨਾਲ ਵੀ ਗੱਲ ਬਾਤ ਕਰਨੀ ਹੈ। ਪੁਲਿਸ ਨੇ ਹਰਸਿਮਰਤ ਕੌਰ ਬਾਦਲ ਅਤੇ ਵਿਰੋਧੀ ਧਿਰਾਂ ਦੇ ਸਾਂਸਦ ਮੈਂਬਰਾਂ ਨੂੰ ਕਿਸਾਨਾਂ ਨਾਲ ਗੱਲ ਬਾਤ ਕਰਨ ਲਈ ਅੱਗੇ ਨਹੀਂ ਜਾਣ ਦਿੱਤਾ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਕਿਸਾਨਾਂ ਦਾ ਮਸਲਾ ਪਾਰਲੀਮੈਂਟ ‘ਚ ਰੱਖਣ ਜਾ ਰਹੇ ਹਨ।