Home Religious News ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ...

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

0

ਅੰੰਮ੍ਰਿਤਸਰ : ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਉਹ ਸਿਰਫ਼ ਤੇ ਸਿਰਫ਼ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਨਤਮਸਤਕ ਹੋਣ ਆਏ ਹਨ ਇਸ ਲਈ ਉਹ ਹੋਰ ਕਿਸੇ ਵੀ ਮਸਲੇ ਤੇ ਗੱਲ ਨਹੀਂ ਕਰਨਗੇ। ਪਰ ਸ਼੍ਰੋਮਣੀ ਕਮੇਟੀ ਵੱਲੋਂ ਅਦਾਲਤ ਵਿੱਚ ਲਾਈ ਗਈ ਪਟੀਸ਼ਨ ਬਾਰੇ ਉਨ੍ਹਾਂ ਕਿਹਾ ਕਿ ਸਾਨੂੰ ਸਾਡਾ ਹੱਕ ਮਿਲਣਾ ਚਾਹੀਦਾ ਹੈ ਤਾਂ ਜੋ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੇ ਭਵਿੱਖ ਲਈ ਵਧੀਆ ਕੰਮ ਕਰ ਸਕੀਏ। ਉਨ੍ਹਾਂ ਕਿਹਾ ਕਿ ਜੇ ਸਾਨੂੰ ਸਾਡਾ ਹੱਕ ਨਹੀਂ ਮਿਲੇਗਾ ਤਾਂ ਅਸੀਂ ਫਿਰ ਕੇਸ ਲੜਾਂਗੇ। ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ 2015 ਵਿੱਚ ਸਰਬੱਤ ਖ਼ਾਲਸਾ ਵੱਲੋਂ ਉਨ੍ਹਾਂ ਨੂੰ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਥਾਪਿਆ ਗਿਆ ਸੀ ਪਰ ਜ਼ਿੰਮਮੇਵਾਰੀਆਂ ਜ਼ਿਆਦਾ ਹੋਣ ਕਰਕੇ ਅੱਜ ਉਨ੍ਹਾਂ ਵੱਲੋਂ ਸ੍ਰੀ ਦਮਦਮਾ ਸਾਹਿਬ ਗੁਰਦੁਆਰੇ ਵਿੱਚ ਆਪਣੇ ਅਸਤੀਫੇ ਦੀ ਬੇਨਤੀ ਦੇ ਦਿੱਤੀ ਗਈ ਹੈ

Exit mobile version