ਚੰਡੀਗੜ੍ਹ, :- ਪੰਜਾਬ ਵਿਚ ਹੁਣ ਪੰਜਾਬੀ ਭਾਸ਼ਾ ‘ਚ ਵੀ ਬਿਜਲੀ ਦੇ ਬਿੱਲ ਆਉਣਗੇ। ਇਸ ਤੋਂ ਪਹਿਲਾਂ ਸਿਰਫ਼ ਅੰਗਰੇਜ਼ੀ ਭਾਸ਼ਾ ਵਿੱਚ ਹੀ ਬਿਜਲੀ ਦਾ ਬਿੱਲ ਆਉਂਦਾ ਸੀ ਪਰ ਲੋਕਾਂ ਨੂੰ ਪੜ੍ਹਨ ਵਿਚ ਪਰੇਸ਼ਾਨੀ ਦੇ ਚਲਦੇ ਹਨ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਹੁਣ ਬਿਜਲੀ ਦਾ ਬਿੱਲ ਪੰਜਾਬੀ ਵਿੱਚ ਵੀ ਆਵੇਗਾ। ਇਸ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕੀਤਾ, ਜਿਸ ਤੋਂ ਬਾਅਦ ਹੁਣ ਬਿੱਲ ਦੋਨੋਂ ਭਾਸ਼ਾਵਾਂ ਵਿੱਚ ਜਾਰੀ ਕੀਤੇ ਜਾਣਗੇ। ਇਸ ਨਾਲ ਆਮ ਲੋਕਾਂ ਨੂੰ ਪੜ੍ਹਨ ਵਿਚ ਕੋਈ ਪਰੇਸ਼ਾਨੀ ਨਹੀਂ ਆਵੇਗੀ ਤੇ ਉਨ੍ਹਾਂ ਨੂੰ ਬਿਲ ਬਾਰੇ ਪੂਰੀ ਜਾਣਕਾਰੀ ਵੀ ਮਿਲ ਜਾਵੇਗੀ ਤੇ ਇਸ ਦੇ ਨਾਲ ਹੀ ਜੇਕਰ ਕੋਈ ਅੰਗਰੇਜ਼ੀ ਵਿਚ ਬਿੱਲ ਭੇਜਣ ਲਈ ਕਹਿੰਦਾ ਹੈ ਤਾਂ ਉਸ ਨੂੰ ਅੰਗਰੇਜ਼ੀ ਵਿਚ ਵੀ ਬਿਲ ਭੇਜਿਆ ਜਾਵੇਗਾ।