Home Punjabi News ਜ਼ਿਲਾ ਪ੍ਸ਼ਾਸ਼ਨ ਵੱਲੋਂ ਅੰਤਰ-ਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਪਟਿਆਲਾ ਦੇ...

ਜ਼ਿਲਾ ਪ੍ਸ਼ਾਸ਼ਨ ਵੱਲੋਂ ਅੰਤਰ-ਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਪਟਿਆਲਾ ਦੇ ਐਸ.ਐਸ.ਟੀ ਨਗਰ ਵਿਖੇ ਯੋਗਾ ਕੈਂਪ

0

ਪਟਿਆਲਾ,ਜ਼ਿਲਾ ਪ੍ਸ਼ਾਸ਼ਨ ਵੱਲੋਂ ਅੰਤਰ-ਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਪਟਿਆਲਾ ਦੇ ਐਸ.ਐਸ.ਟੀ ਨਗਰ ਵਿਖੇ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਕਲੋਨੀਆਂ ਦੇ ਵੱਡੀ ਗਿਣਤੀ ਵਿਅਕਤੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਯੋਗਾ ਮਾਹਿਰਾਂ ਨੇ ਯੋਗ ਰਾਹੀਂ ਸਰੀਰ ਅਤੇ ਮਨ ਨੂੰ ਤੰਦਰੁਸਤ ਰੱਖਣ ਵਿੱਚ ਸਹਾਇਕ ਸਾਬਤ ਹੋਣ ਵਾਲੇ ਵੱਖ-ਵੱਖ ਆਸਨਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਯੋਗ ਨੂੰ ਰੋਜਾਨਾ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ।
ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ਼੍ਮਤੀ ਇੰਦੂ ਮਲਹੋਤਰਾ, ਵਧੀਕ ਡਿਪਟੀ ਕਮਿਸ਼ਨਰ ਸ਼੍ ਮੋਹਿੰਦਰਪਾਲ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗਾ ਅਜੋਕੀ ਰੁਝੇਵਿਆਂ ਅਤੇ ਭੱਜ ਦੌੜ ਭਰੀ ਜ਼ਿੰਦਗੀ ਕਾਰਨ ਪੈਦਾ ਹੋਣ ਵਾਲੇ ਤਣਾਅ ਤੋਂ ਮੁਕਤੀ ਦਾ ਵਧੀਆ ਸਾਧਨ ਹੈ ਅਤੇ ਯੋਗ ਆਸਨਾਂ ਦੇ ਨਿਯਮਤ ਅਭਿਆਸ ਨਾਲ ਹਰੇਕ ਉਮਰ ਵਰਗ ਦੇ ਵਿਅਕਤੀ ਸਰੀਰਕ ਤੇ ਮਾਨਸਿਕ ਤੌਰ ‘ਤੇ ਤੰਦਰੁਸਤੀ ਹਾਸਲ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲਾ ਦੀਆਂ ਸਮੂਹ ਸਬ-ਡਵੀਜ਼ਨਾਂ ਵਿੱਚ ਵੀ ਪ੍ਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਅੰਤਰ-ਰਾਸ਼ਟਰੀ ਯੋਗਾ ਦਿਵਸ ਮਨਾ ਕੇ ਲੋਕਾਂ ਨੂੰ ਯੋਗਾ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ ਗਿਆ ਹੈ। ਉਨਾਂ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਆਯੁਰਵੈਦਿਕ ਐਸੋਸੀਏਸ਼ਨ, ਪਤੰਜਲੀ ਯੋਗ ਪੀਠ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਨੇ ਵੀ ਸਹਿਯੋਗ ਦਿੱਤਾ । ਇਸ ਮੌਕੇ ਐਸ.ਡੀ.ਐਮ ਪਟਿਆਲਾ ਸ. ਗੁਰਪਾਲ ਸਿੰਘ ਚਹਿਲ, ਸਹਾਇਕ ਸਿਵਲ ਸਰਜਨ ਡਾ. ਪੁਰਸ਼ੋਤਮ ਗੋਇਲ, ਜ਼ਿਲਾ ਆਯੁਰਵੈਦਿਕ ਅਫ਼ਸਰ ਡਾ. ਹਰਫੂਲ ਸਿੰਘ,ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ. ਜਰਨੈਲ ਸਿੰਘ ਕਾਲੇਕਾ, ਸਮੇਤ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਯੋਗਾ ਪ੍ਰੇਮੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਮਾਹਿਰਾਂ ਵੱਲੋਂ ਲੋਕਾਂ ਨੂੰ ਯੋਗ ਆਸਨਾਂ ਦਾ ਅਭਿਆਸ ਵੀ ਕਰਵਾਇਆ ਗਿਆ।

Exit mobile version