ਪਟਿਆਲਾ:ਜ਼ਿਲਾ ਪ੍ਰਬੰਧਕੀ ਕੰਪਲੈਕਸ ‘ਚ ਅੱਜ ਵੱਖ-ਵੱਖ ਵਿਭਾਗਾਂ ਦੀ ਜ਼ਿਲਾ ਸਲਾਹਕਾਰ ਕਮੇਟੀਆਂ ਦੀ ਵਧੀਕ ਡਿਪਟੀ ਕਮਿਸ਼ਨਰ ਸ਼੍ ਮੋਹਿੰਦਰਪਾਲ ਦੀ ਪ੍ਧਾਨਗੀ ਹੇਠ ਮੀਟਿੰਗ ਹੋਈ ਜਿਸ ਵਿੱਚ ਪ੍ਸਾਸ਼ਨ ਨੇ ਕਮੇਟੀਆਂ ਦੇ ਮੈਂਬਰਾਂ ਤੋਂ ਸੁਝਾਅ ਅਤੇ ਸ਼ਿਕਾਇਤਾਂ ਪਰਾਪਤ ਕੀਤੀਆਂ। ਟਰਾਂਸਪੋਰਟ, ਸਮਾਜਿਕ ਸੁਰੱਖਿਆ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ, ਪੁਲਿਸ, ਸਿੰਚਾਈ ਅਤੇ ਬਿਜਲੀ ਦੇ ਵਿਭਾਗ ਨਾਲ ਸਬੰਧਤ ਕਮੇਟੀਆਂ ਦੀਆਂ ਹੋਈਆਂ ਇਹਨਾਂ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਰਾਜ ਸਰਕਾਰ ਵੱਲੋਂ ਲੋਕਾਂ ਨੂੰ ਉਪਲਭਦ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਸਰਕਾਰ ਦੀਆਂ ਚਲ ਰਹੀਆਂ ਸਕੀਮਾਂ ਬਾਰੇ ਫੀਡ ਬੈਕ ਵੀ ਪਰਾਪਤ ਕੀਤੀ।
ਮੀਟਿੰਗ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਸ਼੍ ਮੋਹਿੰਦਰਪਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਰਾਪਤ ਕੀਤੇ ਗਏ ਇਹਨਾਂ ਸੁਝਾਵਾਂ ਨੂੰ ਜਿੱਥੇ ਰਾਜ ਸਰਕਾਰ ਨੂੰ ਭੇਜਿਆ ਜਾਵੇਗਾ, ਉੱਥੇ ਹੀ ਮੀਟਿੰਗ ਦੌਰਾਨ ਵੱਖ-ਵੱਖ ਮੈਂਬਰਾਂ ਵੱਲੋਂ ਪਰਾਪਤ ਹੋਈਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਸਰਕਾਰ ਦੀਆਂ ਸਕੀਮਾਂ ਨੂੰ ਪੂਰੀ ਤਰਾ ‘ਤੇ ਲਾਗੂ ਨਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਜਨਰਲ ਡਾ: ਸਿਮਰਪਰੀਤ ਕੌਰ, ਜ਼ਿਲਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਸ਼੍ ਵਰਿੰਦਰ ਸਿੰਘ ਬੈਂਸ, ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ ਬਹਾਦਰ ਸਿੰਘ, ਸਹਾਇਕ ਸਿਵਲ ਸਰਜਨ ਡਾਂ: ਹਰੀਸ਼ ਮਲਹੋਤਰਾ, ਇੰਸਪੈਕਟਰ ਹੇਮੰਤ ਸ਼ਰਮਾ, ਵੱਖ-ਵੱਖ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਵੱਖ-ਵੱਖ ਸਲਾਹਕਾਰ ਕਮੇਟੀਆਂ ਦੇ ਮੈਂਬਰ ਵੀ ਹਾਜਰ ਸਨ।