Monday, September 25, 2023
spot_img

7 ਲੋਕ ਅਦਾਲਤਾਂ ‘ਚ 3834 ਕੇਸਾਂ ਦਾ ਨਿਪਟਾਰਾ,19 ਕਰੋੜ ਦੇ ਅਵਾਰਡ ਪਾਸ-ਸੈਸ਼ਨ ਜੱਜ

ਪਟਿਆਲਾ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਹਰਮਿੰਦਰ ਸਿੰਘ ਮਦਾਨ ਨੇ ਦੱਸਿਆ ਕਿ ਅਥਾਰਟੀ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਸਾਲ 2016 ਦੌਰਾਨ 7 ਲੋਕ ਅਦਾਲਤਾਂ ਲਗਾ ਕੇ 4755 ਕੇਸਾਂ ਦੀ ਸੁਣਵਾਈ ਕੀਤੀ ਹੈ। ਜਿਸ ਵਿੱਚ ਦੋਵਾਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ 3834 ਦਾ ਨਿਪਟਾਰਾ ਕਰਦਿਆਂ 19 ਕਰੋੜ ਰੁਪਏ ਦੇ ਅਵਾਰਡ ਪਾਸ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਲੋਕ ਅਦਾਲਤ ਦੇ ਫ਼ੈਸਲੇ ਵਿਰੁੱਧ ਕਿਸੇ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ। ਉਹਨਾਂ ਦੱਸਿਆ ਕਿ ਸਾਲ 2016 ਦੌਰਾਨ ਜ਼ਿਲ੍ਹੇ ਵਿੱਚ 406 ਸੇਮੀਨਾਰ/ਕਾਨੂੰਨੀ ਸਾਖਰਤਾ ਕੈਂਪ ਵੀ ਲਗਾਏ ਗਏ ਹਨ।
ਸ਼੍ਰੀ ਮਦਾਨ ਨੇ ਦੱਸਿਆ ਕਿ 8 ਅਕਤੂਬਰ ਨੂੰ ਪਟਿਆਲਾ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਟ੍ਰੈਫਿਕ, ਪੈਟੀ ਅਤੇ ਮਿਊਨਿਸੀਪਲ ਸਬੰਧੀ ਮਾਮਲਿਆਂ ਦੇ ਕੇਸ ਲਗਾਏ ਜਾਣਗੇ ਇਸ ਮੰਤਵ ਲਈ ਪਟਿਆਲਾ ਜ਼ਿਲ੍ਹੇ ਵਿੱਚ ਬੈਂਚ ਬਣਾਏ ਜਾਣਗੇ। ਉਹਨਾਂ ਮੀਟਿੰਗ ਵਿੱਚ ਆਏ ਮੈਂਬਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਲੋਕ ਅਦਾਲਤਾਂ ਦਾ ਪ੍ਰਚਾਰ ਕਰਨ। ਸ਼੍ਰੀ ਮਦਾਨ ਨੇ ਪੁਲਿਸ ਪ੍ਰਬੰਧਕਾਂ ਨੂੰ ਵਿਵਾਹਿਰ ਵਿਵਾਦਾਂ ਨੂੰ ਸੁਲਝਾਉਣ ਲਈ ਮੀਡੀਏਸ਼ਨ ਦੇ ਫਾਇਦੇ ਦੱਸੇ ਅਤੇ ਕਿਹਾ ਗਿਆ ਕਿ ਮਾਨਯੋਗ ਸੁਪਰੀਮ ਕੋਰਟ ਨੇ ਸ਼੍ਰੀਨਿਵਾਸਨ ਦੇ ਕੇਸ ਵਿੱਚ ਦਿੱਤੇ ਗਏ ਫੈਸਲੇ ਅਨੁਸਾਰ ਜਿਹੜੇ ਪ੍ਰੀ-ਲੀਟੀਗੇਟਿਵ ਕੇਸ ਵੂਮੈਨ ਸੈਲ ਪਟਿਆਲਾ ਨੂੰ ਰੈਫਰ ਹੁੰਦੇ ਹਨ ਉਨ੍ਹਾਂ ਨੂੰ ਸ਼ੁਰੂਆਤੀ ਪੜ੍ਹਾਅ ਤੇ ਸੁਲਝਾਉਣ ਲਈ ਮੀਡੀਏਸ਼ਨ ਸੈਂਟਰ ਪਟਿਆਲਾ ਨੂੰ ਭੇਜੇ ਜਾਣ, ਤਾਂ ਜੋ ਉਨ੍ਹਾਂ ਦਾ ਨਿਪਟਾਰਾ ਸ਼ੁਰੂਆਤੀ ਪੜ੍ਹਾਅ ‘ਤੇ ਹੀ ਹੋ ਸਕੇ।
ਇਸ ਮੌਕੇ ਸ਼੍ਰੀ ਅਸ਼ੀਸ਼ ਕੁਮਾਰ ਬਾਂਸਲ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਕਿਹਾ ਕਿ ਸਾਰੇ ਸਿਵਲ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਹਸਪਤਾਲਾਂ ਵਿੱਚ ਭਾਵੇਂ ਉਹ ਸਰਕਾਰੀ ਹਨ ਜਾਂ ਪ੍ਰਾਈਵੇਟ ਉਨ੍ਹਾਂ ਵੱਲੋਂ ਬਲਾਤਕਾਰ ਪੀੜ੍ਹਤਾਂ ਨੂੰ ਅਤੇ ਤੇਜਾਬ ਦੇ ਪੀੜ੍ਹਤਾਂ ਨੂੰ ਮੁਫ਼ਤ ਇਲਾਜ ਲਈ ਇਨਕਾਰ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਾਲ 2016 ਵਿੱਚ 635 ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ ਦੇ ਮੈਂਬਰ ਵੱਡੀ ਮੁਸੀਬਤ/ਕੁਦਰਤੀ ਆਫ਼ਤਾਂ ਦੇ ਮਾਰੇ, ਬੇਗਾਰ ਦੇ ਮਾਰੇ, ਉਦਯੋਗਿਕ ਕਾਮੇ, ਇਸਤਰੀ/ਬੱਚੇ ਹਿਰਾਸਤ ਵਿੱਚ, ਮਾਨਸਿਕ ਰੋਗੀ ਜਾਂ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ 1,50,000/-ਰੁਪਏ ਤੋਂ ਵੱਧ ਨਾ ਹੋਵੇ ਉਹ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਹਨ।
ਮੀਟਿੰਗ ਵਿੱਚ ਸ਼੍ਰੀ ਰਾਮਵੀਰ ਸਿੰਘ ਡਿਪਟੀ ਕਮਿਸ਼ਨਰ ਪਟਿਆਲਾ, ਸ਼੍ਰੀ ਗੁਰਮੀਤ ਸਿੰਘ ਚੌਹਾਨ ਐਸ.ਐਸ.ਪੀ. ਪਟਿਆਲਾ, ਸ਼੍ਰੀ ਅਰੁਨ ਗੁਪਤਾ ਵਧੀਕ ਜ਼ਿਲ੍ਹਾ ਅਤੇ ਸੈਸ਼ਨਜੱਜ ਪਟਿਆਲਾ, ਸ਼੍ਰੀ ਅਸ਼ੀਸ਼ ਕੁਮਾਰ ਬਾਂਸਲ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ, ਮਿਸ ਪੂਨਮ ਚੀਫ ਜੂਡੀਸ਼ੀਅਲ ਮੈਜਿਸਟਰੇਟ, ਸ਼੍ਰੀ ਰਮਨ ਕੁਮਾਰ ਸਿਵਲ ਜੱਜ ਸੀਨੀਅਰ ਡਵੀਜ਼ਨ ਪਟਿਆਲਾ, ਜ਼ਿਲ੍ਹਾ ਅਟਾਰਨੀ ਸ਼੍ਰੀ ਅਰੁਣ ਗੁਪਤਾ, ਬਾਰ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਸ਼੍ਰੀ ਭੁਪਿੰਦਰ ਸਿੰਘ ਵਿਰਕ, ਸਹਾਇਕ ਸਿਵਲ ਸਰਜਨ ਡਾ: ਹਰੀਸ਼ ਮਲਹੋਤਰਾ, ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਸ਼੍ਰੀ ਬੀ.ਐਸ.ਵਿਰਕ, ਮੈਕਸੀਮਮ ਸਕਿਓਰਟੀ ਜੇਲ੍ਹ ਨਾਭਾ ਦੇ ਸੁਪਰਡੈਂਟ ਸ਼੍ਰੀ ਦਲਬੀਰ ਸਿੰਘ ਤੇਜੀ, ਨਵੀਂ ਜੇਲ੍ਹ ਨਾਭਾ ਦੇ ਸੁਪਰਡੈਂਟ ਡਾ: ਰਾਜ਼ਨ ਕਪੂਰ, ਓਪਨ ਜੇਲ੍ਹ ਨਾਭਾ ਦੇ ਸੁਪਰਡੈਂਟ ਸ਼੍ਰੀ ਭੀਮ ਸਿੰਘ ਛਿੱਬਰ, ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਮਿਸ ਅਵੀਨੰਦਨ ਬੱਸੀ ਵੀ ਹਾਜ਼ਰ ਸਨ।

Related Articles

Stay Connected

0FansLike
3,872FollowersFollow
0SubscribersSubscribe
- Advertisement -spot_img

Latest Articles