ਸ੍ ਮੁਕਤਸਰ ਸਾਹਿਬ,: ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਸਮਾਂ ਸਾਰਣੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਅੱਜ ਵਿਧਾਨ ਸਭਾ ਹਲਕਾ ਸ੍ ਮੁਕਤਸਰ ਸਾਹਿਬ ਨਾਲ ਸਬੰਧਤ ਬੂਥ ਲੈਵਲ ਅਫ਼ਸਰਾਂ ਲਈ ਇਕ ਦਿਨਾਂ ਸਿਖਲਾਈ ਦਾ ਆਯੋਜਨ ਰੈਡ ਕਰਾਸ ਭਵਨ ਵਿਖੇ ਕੀਤਾ ਗਿਆ।
ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਕਮ ਐਸ.ਡੀ.ਐਮ. ਸ੍ ਰਾਮ ਸਿੰਘ ਨੇ ਕਿਹਾ ਕਿ ਸੁਧਾਈ ਲਈ ਯੋਗਤਾ ਮਿਤੀ ਇਕ ਜਨਵਰੀ 2016 ਰੱਖੀ ਗਈ ਹੈ। ਉਨਾਂ ਕਿਹਾ ਕਿ ਵੋਟਰ ਸੂਚੀਆਂ ਦੀ ਖਰੜਾ ਪ੍ਕਾਸ਼ਨਾ 15 ਸਤੰਬਰ ਨੂੰ ਹੋਵੇਗੀ ਜਦਕਿ ਦਾਅਵੇ ਤੇ ਇਤਰਾਜ਼ ਦਾਇਰ ਕਰਨ ਲਈ ਸਮਾਂ ਹੱਦ 15 ਸਤੰਬਰ ਤੋਂ 14 ਅਕਤੂਬਰ ਤੱਕ ਰੱਖੀ ਗਈ ਹੈ। ਇਸ ਤੋਂ ਇਲਾਵਾ ਦਾਅਵਿਆਂ ਤੇ ਇਤਾਰਜ਼ਾਂ ਦੀ ਜਾਂਚ ਪੜਤਾਲ 16 ਸਤੰਬਰ ਤੇ 30 ਸਤੰਬਰ ਨੂੰ ਹੋਵੇਗੀ। ਉਨਾਂ ਬੀ.ਐਲ.ਓ. ਨੂੰ ਕਿਹਾ ਕਿ ਇਸ ਮੁਹਿੰਮ ਦੌਰਾਨ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਨਾਗਰਿਕ ਵੋਟ ਬਣਾਏ ਜਾਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨਾਂ ਨੇ ਕਿਹਾ ਕਿ ਇਸ ਮੁਹਿੰਮ ਤੋਂ ਬਾਅਦ ਫਾਈਨਲ ਵੋਟਰ ਸੂਚੀ ਪ੍ਰਕਾਸ਼ਤ ਕੀਤੀ ਜਾਵੇਗੀ। ਇਸ ਮੌਕੇ ਤਹਸੀਲਦਾਰ ਸ: ਦਰਸ਼ਨ ਸਿੰਘ ਵੀ ਹਾਜਰ ਸਨ। ਉਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਮੁਹਿੰਮ ਦੌਰਾਨ ਜੇਕਰ ਕਿਸੇ ਦੀ ਵੋਟ ਨਹੀਂ ਬਣੀ ਤਾਂ ਜਰੂਰ ਬਣਵਾ ਲੈਣ।