ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਕਰਿਸ਼ੀ ਵਿਗਿਆਨ ਕੇਂਦਰ ਰੌਣੀ ਪਟਿਆਲਾ ਵਿਖੇ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ ਜਿਸਦਾ ਉਦਘਾਟਨ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਬਲਵਿੰਦਰ ਸਿੰਘ ਨੇ ਕੀਤਾ ਜਦਕਿ ਉਦਘਾਟਨੀ ਸਮਾਰੋਹ ਦੀ ਪ੍ਧਾਨਗੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਰਾਜਿੰਦਰ ਸਿੰਘ ਸਿੱਧੂ ਨੇ ਕੀਤੀ। ਇਸ ਮੇਲੇ ਦੇ ਵਿੱਚ ਇਲਾਕੇ ਦੇ ਹਜ਼ਾਰਾਂ ਹੀ ਕਿਸਾਨਾਂ ਨੇ ਆਪਣੇ ਹਾਜ਼ਰੀ ਲਗਾਈ । ਇਸ ਮੇਲੇ ਦਾ ਮੁੱਖ ਸੰਦੇਸ਼ ਲੋੜੋ ਜ਼ਿਆਦਾ ਪਾਣੀ, ਜ਼ਹਿਰਾਂ, ਖਾਦਾਂ ਫ਼ਸਲ ਨੂੰ ਪਾਕੇ, ਕੁੱਖ ਧਰਤੀ ਦੀ ਬਾਂਝ ਨਾ ਕਰੀਏ, ਪਰਾਲੀ ਨੂੰ ਅੱਗ ਲਾਕੇ ਰੱਖਿਆ ਗਿਆ ਸੀ ।
ਆਪਣੇ ਸਵਾਗਤੀ ਭਾਸ਼ਣ ਵਿੱਚ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਮੇਲਿਆਂ ਦੇ ਵਿੱਚ ਏਨੀ ਵੱਡੀ ਗਿਣਤੀ ਦੇ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਯੂਨੀਵਰਸਿਟੀ ਵੱਲੋਂ ਵਿਕਸਤ ਤਕਨਾਲੋਜੀ ਪ੍ਤੀ ਵਿਸ਼ਵਾਸ਼ ਨੂੰ ਦਰਸਾਉਂਦੀ ਹੈ । ਉਹਨਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਵਿਕਸਤ ਤਕਨਾਲੋਜੀ ਦੀ ਪਰੀਖਿਆ ਕਿਸਾਨ ਦੇ ਖੇਤ ਵਿੱਚ ਹੁੰਦੀ ਹੈ। ਡਾ. ਬਲਵਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਪ੍ਦਾਨ ਕੀਤੀ ਪਰਤੀ ਸੂਚਨਾ ਦੇ ਅਧਾਰ ਤੇ ਹੀ ਯੂਨੀਵਰਸਿਟੀ ਵੱਲੋਂ ਖੋਜਾਂ ਨੂੰ ਸੇਧ ਦਿੱਤੀ ਜਾਂਦੀ ਹੈ । ਉਨਾਂ ਕਿਹਾ ਕਿ ਕੁਦਰਤੀ ਸੋਮਿਆਂ ਦੀ ਸੰਜਮ ਨਾਲ ਵਰਤੋਂ ਕਰਨਾ ਸਾਡਾ ਮੁੱਖ ਟੀਚਾ ਹੈ । ਡਾ. ਬਲਵਿੰਦਰ ਸਿੰਘ ਨੇ ਜਾਣਕਾਰੀ ਵਧਾਉਦਿਆਂ ਦੱਸਿਆ ਕਿ ਯੂਨੀਵਰਸਿਟੀ ਦੀ ਹੋਂਦ ਤੋਂ ਬਾਅਦ ਹੁਣ ਤੱਕ ਵੱਖ-ਵੱਖ ਫ਼ਸਲਾਂ ਦੀਆਂ 772 ਕਿਸਮਾਂ ਜਾਰੀ ਕੀਤੀਆਂ ਗਈਆਂ ਹਨ ਜਿਹਨਾਂ ਵਿੱਚੋਂ 160 ਨੂੰ ਕੌਮਾਂਤਰੀ ਪੱਧਰ ਤੇ ਜਾਰੀ ਹੋਣ ਦਾ ਮਾਣ ਹਾਸਲ ਹੈ । ਉਹਨਾਂ ਬੀਤੇ ਦਿਨੀ ਯੂਨੀਵਰਸਿਟੀ ਵੱਲੋਂ ਜਾਰੀ ਕੀਤੀਆਂ ਗਈਆਂ ਕਿਸਮਾਂ ਬਾਰੇ ਜਾਣਕਾਰੀ ਪ੍ਦਾਨ ਕੀਤੀ ਗਈ ।
ਆਪਣੇ ਪ੍ਧਾਨਗੀ ਭਾਸ਼ਣ ਵਿੱਚ ਡਾ. ਰਾਜਿੰਦਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆ ਕਿਹਾ ਕਿ ਪਿਛਲੇ 50 ਵਰਿਆਂ ਦੌਰਾਨ ਖੇਤੀ ਦੇ ਖੇਤਰ ਵਿੱਚ ਅਨੇਕਾਂ ਮੱਲਾਂ ਮਾਰੀਆਂ ਗਈਆਂ ਹਨ ਪਰ ਖੇਤੀ ਦਰਪੇਸ਼ ਆ ਰਹੀਆਂ ਨਵੀਆਂ ਚੁਣੌਤੀਆਂ ਨੇ ਵਿਕਾਸ ਦੀ ਰਫ਼ਤਾਰ ਕੁਝ ਮੱਧਮ ਕੀਤੀ ਹੈ । ਉਹਨਾਂ ਕਿਹਾ ਕਿ ਇਹਨਾਂ ਚੁਣੌਤੀਆਂ ਨੂੰ ਨਜਿੱਠਣ ਦੇ ਲਈ ਨਵੀਆਂ ਤਕਨੀਕਾਂ ਅਤੇ ਤਕਨਾਲੋਜੀਆਂ ਦਾ ਵਿਕਾਸ ਕੀਤਾ ਜਾਵੇਗਾ । ਡਾ. ਸਿੱਧੂ ਨੇ ਕਿਹਾ ਕਿ ਖੇਤੀ ਵਿੱਚ ਘੱਟ ਰਹੇ ਮੁਨਾਫ਼ੇ ਚਿੰਤਾ ਦਾ ਵਿਸ਼ਾ ਹਨ ਜਿਸ ਨੂੰ ਤਕਨੀਕੀ ਖੇਤੀ ਦੇ ਨਾਲ ਵਧਾਇਆ ਜਾ ਸਕਦਾ ਹੈ । ਉਹਨਾਂ ਕਿਸਾਨ ਵੀਰਾਂ ਨੂੰ ਯੂਨੀਵਰਸਿਟੀ ਦੇ ਨਾਲ ਵੱਧ ਤੋਂ ਵੱਧ ਜੁੜਨ ਲਈ ਕਿਹਾ ਤਾਂ ਜੋ ਨਵੀਂ ਤਕਨੀਕਾਂ ਅਤੇ ਤਕਨਾਲੋਜੀਆਂ ਨਾਲ ਗਿਆਨ ਦਾ ਹਾਣੀ ਬਣਿਆ ਜਾ ਸਕੇ । ਇਸ ਮੌਕੇ ਪਟਿਆਲੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਵੀ ਐਸ ਜੋਸਨ ਨੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ।
ਇਸ ਤੋਂ ਪਹਿਲਾਂ ਕਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ ਡਾ. ਜਸਵਿੰਦਰ ਸਿੰਘ ਨੇ ਜੀ ਆਇਆ ਦੇ ਸ਼ਬਦ ਕਹੇ ਜਦਕਿ ਧੰਨਵਾਦ ਦੇ ਸ਼ਬਦ ਡਾ. ਗੁਰਉਪਦੇਸ਼ ਕੌਰ ਨੇ ਕਹੇ ।
ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ, ਕਰਿਸ਼ੀ ਵਿਗਿਆਨ ਕੇਂਦਰਾਂ, ਸਵੈ-ਸਹਾਇਤਾਂ ਸਮੂਹਾਂ ਵੱਲੋਂ ਪ੍ਭਾਵਸ਼ਾਲੀ ਪ੍ਦਰਸ਼ਨੀ ਵੀ ਲਗਾਈ ਗਈ । ਕਿਸਾਨਾਂ ਦੇ ਸਵਾਲਾਂ ਦੇ ਜਵਾਬ ਮੌਕੇ ਤੇ ਦਿੱਤੇ ਗਏ । ਮੇਲੇ ਦੌਰਾਨ ਯੂਨੀਵਰਸਿਟੀ ਵੱਲੋਂ ਤਿਆਰ ਬੀਜ ਪਰਾਪਤ ਕਰਨ ਲਈ ਵੱਡੀਆਂ ਕਤਾਰਾਂ ਦੇਖੀਆਂ ਗਈਆਂ । ਯੂਨੀਵਰਸਿਟੀ ਦਾ ਸਾਹਿਤ ਵੀ ਇਸ ਮੌਕੇ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਗਿਆ ।