ਅੰਮਰਿਤਸਰ: ਇਥੇ ਸਰਬੱਤ ਖਾਲਸਾ ਪੰਥਕ ਇਕੱਠ ਸ੍ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਆਰੰਭ ਹੋਇਆ। ਜਿਸ ‘ਚ ਸਿਮਰਨਜੀਤ ਸਿੰਘ ਮਾਨ, ਭਾਈ ਮੋਹਕਮ ਸਿੰਘ ਸਮੇਤ ਕਈ ਪੰਥਕ ਆਗੂ ਇਸ ਇਕੱਠ ‘ਚ ਮੌਜੂਦ ਹਨ। ਪੰਡਾਲ ‘ਚ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਦਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਪੁਲਿਸ ਸਮੇਤ ਸੀ.ਆਰ.ਪੀ.ਐਫ. ਤੇ ਬੀ.ਐਸ.ਐਫ. ਦੀਆਂ 8 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਸਰਬੱਤ ਖਾਲਸਾ ‘ਚ ਦੇਸ਼ਾਂ ਵਿਦੇਸ਼ਾਂ ਤੋਂ ਵੱਖ ਵੱਖ 140 ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਲਵਾਈ ਹੈ। ਖਡੂਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਸਰਬੱਤ ਖਾਲਸਾ ‘ਚ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਹੈ।