ਪਟਿਆਲਾ :ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਜੰਮੂ-ਕਸ਼ਮੀਰ ਦੇ ਲੱਦਾਖ ਖੇਤਰ ਵਿੱਚ ਪਿਛਲੇ ਦਿਨੀਂ ਬਰਫ਼ ਦੀਆਂ ਢਿੱਗਾਂ ਡਿੱਗਣ ਕਾਰਨ ਸ਼ਹੀਦ ਹੋਏ ਕੈਪਟਨ ਅਸ਼ਵਨੀ ਕੁਮਾਰ ਦੇ ਘਰ ਜਾ ਕੇ ਉਨਾ ਦੇ ਪਿਤਾ ਸ਼੍ ਅਨੋਖੇ ਲਾਲ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।
ਸ. ਬਾਦਲ ਨੇ ਕਿਹਾ ਕਿ ਕੈਪਟਨ ਅਸ਼ਵਨੀ ਕੁਮਾਰ ਦਾ ਵਿਛੋੜਾ ਸਿਰਫ਼ ਪਰਿਵਾਰ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ਵਾਸੀਆਂ ਲਈ ਅਸਹਿ ਅਤੇ ਅਕਹਿ ਹੈ। ਉਨਾ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਸੂਰਬੀਰਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨਾ ਕਿਹਾ ਕਿ ਸਮੁੱਚਾ ਪੰਜਾਬ ਅਤੇ ਸਰਕਾਰ ਕੈਪਟਨ ਅਸ਼ਵਨੀ ਕੁਮਾਰ ਦੇ ਪਰਿਵਾਰ ਦੇ ਨਾਲ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਕੈਪਟਨ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਮੌਕੇ ‘ਤੇ ਹੀ 5 ਲੱਖ ਰੁਪਏ ਦਾ ਚੈਕ ਸੌਂਪਿਆ। ਉਨਾ ਨੇ ਇਹ ਵੀ ਆਖਿਆ ਕਿ ਸ਼ਹੀਦ ਕੈਪਟਨ ਦੇ ਛੋਟੇ ਭਰਾ ਦੀ ਪੜ੍ਹਾਈ ਦਾ ਖ਼ਰਚਾ ਵੀ ਪੰਜਾਬ ਸਰਕਾਰ ਚੁੱਕੇਗੀ। ਸ. ਬਾਦਲ ਨੇ ਆਖਿਆ ਕਿ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਦੀ ਕੁਰਬਾਨੀ ਦਾ ਦੇਣਾ ਨਹੀਂ ਦਿੱਤਾ ਜਾ ਸਕਦਾ ਪਰ ਫਿਰ ਵੀ ਸਰਕਾਰ ਹਰ ਵੇਲੇ ਇਸ ਪਰਿਵਾਰ ਦੀ ਮਦਦ ਲਈ ਨਾਲ ਹੈ।
ਇਸ ਮੌਕੇ ਸ਼ਰੋਮਣੀ ਅਕਾਲੀ ਦਲ ਦੇ ਮੀਤ ਪ੍ਧਾਨ ਸ਼੍ ਭਗਵਾਨ ਦਾਸ ਜੁਨੇਜਾ, ਜ਼ਿਲਾ ਦਿਹਾਤੀ ਪ੍ਧਾਨ ਸ. ਦੀਪਿੰਦਰ ਸਿੰਘ ਢਿੱਲੋਂ, ਅਧੀਨ ਸੇਵਾਵਾਂ ਚੋਣ ਬੋਰਡ ਦੇ ਸਾਬਕਾ ਚੇਅਰਮੈਨ ਸ. ਤਜਿੰਦਰਪਾਲ ਸਿੰਘ ਸੰਧੂ, ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਸ. ਨਰਦੇਵ ਸਿੰਘ ਆਕੜੀ, ਡਿਪਟੀ ਕਮਿਸ਼ਨਰ ਸ਼੍ ਵਰੁਣ ਰੂਜਮ, ਐਸ.ਐਸ.ਪੀ ਸ਼੍ ਗੁਰਮੀਤ ਸਿੰਘ ਚੌਹਾਨ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।