ਪਟਿਆਲਾ, :ਪਟਿਆਲਾ ਦੇ ਯਾਦਵਿੰਦਰਾ ਪਬਲਿਕ ਸਕੂਲ ਦੇ ਸਟੇਡੀਅਮ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਰੋਹ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਵੱਲੋਂ ਕੌਮੀ ਝੰਡਾ ਲਹਿਰਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਡਾ. ਸਿਮਰਪਰੀਤ ਕੌਰ ਨੇ ਦੱਸਿਆ ਕਿ ਸਮਾਰੋਹ ਦੀ ਫਾਈਨਲ ਰਿਹਰਸਲ 24 ਜਨਵਰੀ ਨੂੰ ਵਾਈ.ਪੀ.ਐਸ ਵਿਖੇ ਹੋਵੇਗੀ ਜਿਸ ਦਾ ਡਿਪਟੀ ਕਮਿਸ਼ਨਰ ਸ਼੍ ਵਰੁਣ ਰੂਜਮ ਅਤੇ ਐਸ.ਐਸ.ਪੀ ਸ਼੍ ਗੁਰਮੀਤ ਸਿੰਘ ਚੌਹਾਨ ਵੱਲੋਂ ਜਾਇਜ਼ਾ ਲਿਆ ਜਾਵੇਗਾ।
ਜ਼ਿਲਾ ਪ੍ਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਾ. ਸਿਮਰਪਰੀਤ ਕੌਰ ਨੇ ਕਿਹਾ ਕਿ ਕੌਮੀ ਦਿਹਾੜੇ ਗਣਤੰਤਰ ਦਿਵਸ ਨੂੰ ਪੂਰੀ ਤਨਦੇਹੀ ਨਾਲ ਮਨਾਇਆ ਜਾਵੇ ਅਤੇ ਅਧਿਕਾਰੀ ਤੇ ਕਰਮਚਾਰੀ ਆਪਣੇ ਪਰਿਵਾਰਾਂ ਨੂੰ ਵੀ ਇਸ ਸਮਾਰੋਹ ਦੌਰਾਨ ਜ਼ਰੂਰ ਸ਼ਾਮਲ ਕਰਨ। ਉਨਾ ਕਿਹਾ ਕਿ ਅਜਿਹੇ ਸਮਾਗਮਾਂ ਦੀ ਸਫਲਤਾ ਲਈ ਵਿਭਾਗੀ ਤਾਲਮੇਲ ਬੇਹੱਦ ਜ਼ਰੂਰੀ ਹੁੰਦਾ ਹੈ ਅਤੇ ਫਾਈਨਲ ਰਿਹਰਸਲ ਦੌਰਾਨ ਪਰੇਡ, ਝਾਕੀਆਂ ਸਮੇਤ ਸਮਾਰੋਹ ਸਬੰਧੀ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ। ਉਨਾ ਸਿੱਖਿਆ ਵਿਭਾਗ ਵੱਲੋਂ ਤਿਆਰ ਕਰਵਾਏ ਜਾ ਰਹੇ ਸਭਿਆਚਾਰਕ ਸਮਾਗਮ ਤੋਂ ਇਲਾਵਾ ਸਰਕਾਰੀ ਕਾਲਜ ਲੜਕੀਆਂ ਦੀਆਂ ਟੀਮ ਵੱਲੋਂ ਗਿੱਧੇ ਦੀ ਤਿਆਰੀ ਅਤੇ ਸਰਕਾਰੀ ਮਹਿੰਦਰਾ ਕਾਲਜ ਵੱਲੋਂ ਤਿਆਰ ਕਰਵਾਏ ਜਾ ਰਹੇ ਭੰਗੜੇ ਦੀ ਤਿਆਰੀ ਦਾ ਵੀ ਜਾਇਜ਼ਾ ਲਿਆ। ਮੀਟਿੰਗ ਦੌਰਾਨ ਐਸ.ਪੀ ਹੈਡਕੁਆਟਰ ਸ਼੍ ਸ਼ਰਨਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਉਚ ਅਧਿਕਾਰੀ ਵੀ ਹਾਜ਼ਰ ਸਨ।