ਸ੍ ਮੁਕਤਸਰ ਸਾਹਿਬ,: ਅੱਜ ਇੱਥੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਗੁੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਪੂਰੇ ਉਤਸਾਹ ਅਤੇ ਕੌਮੀ ਜਜਬੇ ਨਾਲ ਮਨਾਇਆ ਗਿਆ ਜਿਸ ਵਿਚ ਸੰਤ ਬਲਬੀਰ ਸਿੰਘ ਘੁੰਨਸ ਮੁੱਖ ਸੰਸਦੀ ਸਕੱਤਰ, ਜੇਲਾਂ ਅਤੇ ਸੈਰ ਸਪਾਟਾ , ਪੰਜਾਬ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ ਆਈ.ਏ.ਐਸ., ਐਸ.ਐਸ.ਪੀ. ਸ੍ ਕੁਲਦੀਪ ਸਿੰਘ ਚਾਹਲ ਵੀ ਉਨਾਂ ਦੇ ਨਾਲ ਵਿਸੇਸ਼ ਤੌਰ ਤੇ ਹਾਜਰ ਸਨ।
ਇਸ ਮੌਕੇ ਪਰੇਡ ਦੇ ਨਿਰੀਖਣ ਤੋਂ ਬਾਅਦ ਆਪਣੇ ਸੰਬੋਧਨ ਵਿਚ ਸੰਤ ਬਲਬੀਰ ਸਿੰਘ ਘੁੰਨਸ ਨੇ 67 ਵੇਂ ਗਣਤੰਤਰ ਦਿਵਸ ਦੀ ਵਧਾਈ ਦਿੰਦਿਆ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਭਾਰਤ ਦੇ ਸੰਵਿਧਾਨ ਲਈ ਅੱਜ ਫਖਰ ਵਾਲਾ ਦਿਨ ਹੈ। ਉਨਾਂ ਕਿਹਾ ਕਿ ਸ਼ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਸੂਬੇ ਦੇ ਲੋਕਾਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਪਿੱਛਲੇ 9 ਸਾਲਾਂ ਵਿਚ ਸਿਰ ਤੋੜ ਯਤਨ ਕੀਤੇ ਹਨ।
ਇਸ ਮਹਾਨ ਦਿਨ ‘ਤੇ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖਣ ਅਤੇ ਦੇਸ਼ ਦੀ ਖੁਸ਼ਹਾਲੀ ਲਈ ਆਪਣਾ ਯੋਗਦਾਨ ਦਾ ਸੱਦਾ ਦਿੰਦਿਆਂ ਸੰਤ ਬਲਬੀਰ ਸਿੰਘ ਘੁੰਨਸ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਰਹਿਨੁਮਾਈ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਨੌ ਸਾਲਾਂ ਤੋਂ ਇਨਕਲਾਬੀ ਸੁਧਾਰ ਕੀਤੇ ਹਨ। ਪੰਜਾਬ ਅੱਜ ਖੇਤੀਬਾੜੀ, ਬਿਜਲੀ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ, ਸਨਅਤ ਆਦਿ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰਸ਼ਾਸਕੀ ਸੁਧਾਰਾਂ ਕਾਰਨ ਅੱਜ ਪੰਜਾਬ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਗਿਆ ਹੈ। ਸਰਕਾਰ ਵਲੋਂ ਨਵੀਂ ਸਨਅਤੀ ਨੀਤੀ ਬਣਾਈ ਗਈ ਹੈ ਜਿਸਦਾ ਉਦੇਸ ਉਦਯੋਗਾਂ ਨੂੰ ਉਤਸਾਹਿਤ ਕਰਨਾ ਅਤੇ ਉਦਯੋਗ ਲਾਉਣ ਦੀ ਪ੍ਕਿਰਿਆ ਨੂੰ ਸੁਖਾਲਾ ਬਨਾਉਣਾ ਹੈ ਅਤੇ ਇਨਵੈਸਟਰ ਸੰਮੇਲਨ ਜ਼ਰੀਏ ਵੱਡੇ ਉਦਯੋਗਿਕ ਘਰਾਣਿਆਂ ਨੂੰ ਪੰਜਾਬ ਵੱਲ ਖਿੱਚਿਆ ਗਿਆ ਹੈ ਅਤੇ ਦੂਜੇ ਇਨਵੈਸਟਰ ਸੰਮੇਲਨ ਦੌਰਾਨ 1 ਲੱਖ 20 ਹਜ਼ਾਰ ਕਰੋੜ ਰੁਪਏ ਦੇ ਨਿਵੇਸ ਲਈ 391 ਸਮਝੋਤੇ ਹੋਏ ਹਨ ਜਿਸ ਨਾਲ 3 ਲੱਖ 60 ਹਜ਼ਾਰ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।
ਉਨਾਂ ਨੇ ਦੱਸਿਆ ਕਿ ਆਉਂਦੇ ਸਮੇਂ ਵਿੱਚ ਰਾਜ ਵਿੱਚ 2174 ਸੇਵਾ ਕੇਂਦਰ ਖੋਲੇ ਜਾ ਰਹੇ ਹਨ। ਇਨਾਂ ਵਿੱਚੋਂ 1750 ਸੇਵਾ ਕੇਂਦਰ ਪਿੰਡਾਂ ਅਤੇ 424 ਸ਼ਹਿਰਾਂ ਵਿੱਚ ਖੋਲਣਗੇ ਜਿਨਾਂ ਵਿੱਚ 249 ਨਾਗਰਿਕ ਸੇਵਾਵਾਂ ਇਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਕੋਈ ਵੀ ਸਰਕਾਰੀ ਕੰਮ ਲਈ ਤਹਿਸੀਲ ਜਾਂ ਜ਼ਿਲਾ ਦਫਤਰ ਜਾਣ ਦੀ ਲੋੜ ਨਹੀਂ ਪਵੇਗੀ। ਮੁੱਖ ਸੰਸਦੀ ਸੱਕਤਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ 7 ਕੌਮੀ ਮਾਰਗਾਂ ਨੂੰ ਚਾਰ ਤੇ ਛੇ ਮਾਰਗੀ ਬਣਾਇਆ ਜਾ ਰਿਹਾ ਜਿਨਾਂ ਵਿੱਚ ਬਠਿੰਡਾ-ਚੰਡੀਗੜ ਅਹਿਮ ਮਾਰਗ ਹੈ। ਇਨਾਂ ਮਾਰਗਾਂ ‘ਤੇ ਕੁੱਲ 20 ਹਜ਼ਾਰ ਕਰੋੜ ਰੁਪਏ ਖਰਚੇ ਜਾਣਗੇ। ਉਹਨਾਂ ਅੱਗੇ ਕਿਹਾ ਕਿ ਸੂਬੇ ਵਿੱਚ 14500 ਕਿਲੋਮੀਟਰ ਲੰਬੀਆਂ ਨਹਿਰਾਂ ਨਾਲ 31 ਲੱਖ ਹੈਕਟੇਅਰ ਦੇ ਕਰੀਬ ਰਕਬੇ ਨੂੰ ਸਿੰਜਿਆ ਜਾ ਰਿਹਾ ਹੈ ਅਤੇ ਪਿਛਲੇ ਸਾਲ 370 ਕਰੋੜ ਰੁਪਏ ਖਰਚ ਕੇ 21 ਹਜ਼ਾਰ ਹੈਕਟੇਅਰ ਰਕਬਾ ਸਿੰਜਾਈ ਅਧੀਨ ਲਿਆਂਦਾ ਗਿਆ ਹੈ। ਪੰਜਾਬ ਸਰਕਾਰ ਵਲੋਂ ਬੁਢਾਪਾ ਪੈਨਸ਼ਨ ਦੀ ਰਾਸ਼ੀ ਦੋਗੁਣੀ ਕਰਨ ਨਾਲ 16 ਲੱਖ ਦੇ ਕਰੀਬ ਬਜ਼ੁਰਗਾਂ ਨੂੰ ਫਾਇਦਾ ਹੋਵੇਗਾ ਅਤੇ ਸਰਕਾਰ ਵਲੋਂ 100 ਕਰੋੜ ਰੁਪਏ ਸਲਾਨਾ ਦਾ ਪ੍ਬੰਧ ਕੀਤਾ ਗਿਆ ਹੈ।
ਪੰਜਾਬ ਸਰਕਾਰ ਵਲੋਂ ਪਿੰਡਾ ਦੇ ਵਿਕਾਸ ਲਈ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ ਅਤੇ ਰਾਜ ਦੀ 100 ਫੀਸਦੀ ਪੇਂਡੂ ਵਸੋ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਅਤੇ ਹਰ ਘਰ ਵਿੱਚ ਪਖਾਨੇ ਦੀ ਸਹੂਲਤ ਦੇਣ ਲਈ ਵਿਸ਼ਵ ਬੈਂਕ ਦੀ ਮੱਦਦ ਨਾਲ 2000 ਕਰੋੜ ਰੁਪਏ ਦਾ ਪਰਾਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟਾਂ ਵਿੱਚ ਪੁਲਿਸ ਸਹਾਇਤਾ ਦੇਣ ਲਈ 35 ਕਰੋੜ ਰੁਪਏ ਦੀ ਲਾਗਤ ਨਾਲ ਰੈਪਿਡ ਰੂਰਲ ਪੁਲਿਸ ਰਿਸਪਾਂਸ ਸਿਸਟਮ ਸ਼ੁਰੂ ਕਰਨ ਦੀ ਯੋਜਨਾ ਹੈ ਅਤੇ ਖੇਡਾਂ ਨੂੰ ਉਤਸਾਹਿਤ ਕਰਨ ਲਈ ਰਾਜ ਵਿੱਚ 200 ਕਰੋੜ ਰੁਪਏ ਦੀ ਲਾਗਤ ਨਾਲ 14 ਅਤਿ ਆਧੁਨਿਕ ਸਟੇਡੀਅਮ ਉਸਾਰੇ ਗਏ ਹਨ। ਇਸ ਮੌਕੇ ਜ਼ਿਲੇ ਦੇ ਵੱਖ ਵੱਖ ਸਕੂਲਾਂ ਵੱਲੋਂ ਸਭਿਆਚਾਰਕ ਪਰੋਗਰਾਮ, ਪੀ.ਟੀ.ਸ਼ੋਅ ਪੇਸ਼ ਕੀਤਾ ਗਿਆ ਅਤੇ ਡੀ.ਐਸ.ਪੀ.ਸ.ਕੰਵਲਪਰੀਤ ਸਿੰਘ ਦੀ ਅਗਵਾਈ ਵਿਚ ਮਾਰਸ ਪਾਸਟ ਹੋਇਆ ਅਤੇ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸਾਉਂਦੀਆਂ ਸਾਨਦਾਰ ਝਾਕੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਜਿਲਾ ਰੈਡ ਕਰਾਸ ਸੰਸਥਾ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਟ੍ਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਇਸ ਮੌਕੇ ਤੇ ਵਧੀਆਂ ਕਾਰਗੁਜਾਰੀ ਦਿਖਾਉਣ ਵਾਲੇ ਸਰਕਾਰੀ ਅਧਿਕਾਰੀਆਂ ਕਰਮਚਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਵਾ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ, ਸ.ਦਿਆਲ ਸਿੰਘ ਕੋਲਿਆਂਵਾਲਾ ਚੇਅਰਮੈਨ ਪੰਜਾਬ ਐਗਰੋ, ਸ.ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ੍ ਕੁਲਜੀਤਪਾਲ ਸਿਘ ਮਾਹੀ ਵਧੀਕ ਡਿਪਟੀ ਕਮਿਸ਼ਨਰ ਜਨਰਲ, , ਐਸ.ਪੀ. ਸ੍ ਐਨ.ਪੀ.ਐਸ. ਸਿੱਧੂ , ਐਸ.ਡੀ.ਐਮ. ਸ੍ ਰਾਮ ਸਿੰਘ, ਸ.ਮਨਜਿੰਦਰ ਸਿੰਘ ਬਿੱਟੂ ਚੇਅਰਮੈਨ,ਸ੍ ਜਗਵਿੰਦਰ ਸਿੰਘ ਢਸਕਾ ਚੇਅਰਮੈਨ,ਸ੍ ਸੁਖਵਿੰਦਰ ਸਿੰਘ ਢਸਕਾ, ਸ੍ ਰਾਜੇਸ਼ ਪਠੇਲਾ ਗੋਰਾ ਜਿਲਾ ਭਾਜਪਾ ਪ੍ਧਾਨ, ਸ੍ ਰਾਕੇਸ਼ ਧੀਂਗੜਾ, ਸ੍ ਰਵਿੰਦਰ ਕਟਾਰੀਆ, ਸ੍ ਪਰਦੀਪ ਜੈਨ ਅਤੇ ਹੋਰ ਪਤਵੰਤੇ ਅਤੇ ਅਧਿਕਾਰੀ ਸਹਿਬਾਨ ਹਾਜਰ ਸਨ।