ਬਠਿੰਡਾ : ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਮਪਾਲ ਕੌਰ ਸਿੱਧੂ ਨੇ ਅੱਜ ਸਥਾਨਕ ਰਾਜਿੰਦਰਾ ਕਾਲਜ ‘ਚ ਚੋਣ ਕਮਿਸ਼ਨ ਦੇ ਸਵੀਪ ਪ੍ਰੋਗਰਾਮ ਤਹਿਤ ਕਰਵਾਏ ਗਏ ਜਾਗਰੂਰਤਾ ਪ੍ਰੋਗਰਾਮ ਦੌਰਾਨ ਕਿਹਾ ਕਿ 18 ਸਾਲ ਦੇ ਵਿਦਿਆਰਥੀਆਂ ਦੇ ਨਾਂ ਵੋਟਰ ਸੂਚੀਆਂ ਵਿਚ ਦਰਜ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।
ਰਾਜਿੰਦਰਾ ਸਰਕਾਰੀ ਕਾਲਜ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਅੰਤਰ ਕਾਲਜ ਪੋਸਟਰ ਮੇਕਿੰਗ ਮੁਕਾਬਲਿਆਂ ਦੌਰਾਨ ਸੰਬੋਧਨ ਕਰਦਿਆਂ ਸ਼੍ਰੀਮਤੀ ਸਿੱੱਧੂ ਨੇ ਕਿਹਾ ਕਿ ਵਿਦਿਅਕ ਅਦਾਰਿਆਂ, ਤਕਨੀਕੀ ਸੰਸਥਾਵਾਂ ਆਦਿ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਦੇ ਕੰਮ ਨੂੰ ਨੇਪਰੇ ਚਾੜਣ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ ਜਿਸ ਲਈ ਸੰਸਥਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ । ਕਿਹਾ ਕਿ ਇਸ ਮੰਤਵ ਲਈ 18 ਸਾਲ ਜਾਂ ਵੱਧ ਉਮਰ ਦੇ ਵਿਦਿਆਰਥੀਆਂ ਦੀ ਪਛਾਣ ਉਪਰੰਤ ਵੋਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇ। ਕਾਲਜਾਂ ਅਤੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਤ ਕਰਨ ਦੀ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਸਥਾਵਾਂ ਵਿੱਚ ਕੈਂਪਸ ਅੰਬੈਸਡਰ ਥਾਪੇ ਜਾਣ ਤਾਂ ਜੋ ਵਿਦਿਆਰਥੀਆਂ, ਵਿਦਿਆਰਥਣਾਂ ਨੂੰ ਆਪੋ ਆਪਣੇ ਕੈਂਪਸ ਵਿੱਚ ਹੀ ਢੁੱਕਵੀਂ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ। ਕਿਹਾ ਕਿ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਕੋ-ਐਜੂਕੇਸ਼ਨ ਸੰਸਥਾਵਾਂ ਵਿੱਚ ਇੱਕ ਲੜਕੀ ਅਤੇ ਇੱਕ ਲੜਕਾ ਵੱਖਰੇ ਤੌਰ ‘ਤੇ ਕੈਂਪਸ ਅੰਬੈਸਡਰ ਲਗਾਏ ਜਾਣ।
ਸਰਕਾਰੀ ਰਾਜਿੰਦਰਾਂ ਕਾਲਜ ਵਿਖੇ ਵੋਟਰਾਂ ਨੂੰ ਵੋਟ ਦੀ ਅਹਿਮੀਅਤ ਸਬੰਧੀ ਜਾਗਰੂਕ ਕਰਨ ਅਤੇ ਜਾਣਕਾਰੀ ਪ੍ਰਦਾਨ ਕਰਨ ਲਈ ਲੇਖ ਤੇ ਸਲੋਗਨ ਲਿਖਣ ਦੇ ਮੁਕਾਬਲੇ, ਪੋਸਟਰ ਬਨਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਵਧੀਕ ਡਿਪਟੀ ਕਮਿਸ਼ਨਰ ਨੇਂ ਪੋਸਟਰ ਬਨਾਉਣ ਦੇ ਮੁਕਾਬਲਿਆਂ ‘ਚ ਪਹਿਲੇ ਸਥਾਨ ਤੇ ਯਾਦਵਿੰਦਰਾ ਕਾਲਜ ਤਲਵੰਡੀ ਸਾਬੋ ਦੀ ਵਿਦਿਆਰਥਣ ਮਨੀਸ਼ਾ, ਦੂਜੇ ‘ਤੇ ਯਾਦਵਿੰਦਰਾ ਕਾਲਜ ਤਲਵੰਡੀ ਸਾਬੋ ਵਿਦਿਆਰਥਣ ਮਨਦੀਪ ਕੌਰ ਅਤੇ ਤੀਸਰੇ ਸਥਾਨ ‘ ਤੇ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦਾ ਵਿਦਿਆਰਥੀ ਗੁਰਪ੍ਰੀਤ ਸਿੰਘ ਅਤੇ ਦੋ ਵਿਦਿਆਰਥੀਆਂ ਗੁਲਸ਼ਨ ਕੁਮਾਰ ਅਤੇ ਪ੍ਰਨੀਤ ਸਿੰਘ ਨੂੰੰ ਕੰਸੋਲੇਸ਼ਨ ਇਨਾਮ ਦੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਚੋਣ ਤਹਿਸੀਲਦਾਰ ਬਠਿੰਡਾ ਸ੍ਰੀ ਅਤਿੰਦਰ ਕੁਮਾਰ ਕਿਹਾ ਕਿ ਹਰੇਕ ਨਾਗਰਿਕ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਹੋਣਾ ਚਾਹੀਦਾ ਹੈ ਅਤੇ ਹਰੇਕ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਆਪਣੀ ਵੋਟ ਜਰੂਰ ਬਨਾਉਣੀ ਚਾਹੀਦੀ ਹੈ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਅਪੀਲ ਕੀਤੀ।
ਇਸ ਮੌਕੇ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਪਿੰ੍ਰਸੀਪਲ ਸ਼੍ਰੀ ਸੁਖਰਾਜ ਸਿੰਘ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਕਾਲਜ ਦੇ ਵਿਦਿਆਰਥੀਆਂ ਨੂੰੰ ਵੋਟ ਦੀ ਮਹਤੱਤਾ ਬਾਰੇ ਚਾਨਣਾ ਪਾਇਆ।