ਗੁਰਦਾਸਪੁਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ ਵਿੱਚ ਅੱਜ ਗੁਰੂਦਾਅਵਾਰਾ ਸ੍ਰੀ ਕੰਧ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਸ਼ੁਰੂ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮੰਗਲਵਾਰ 25 ਅਗਸਤ ਨੂੰ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਵਾਲੇ ਦਿਨ ਪਾਏ ਜਾਣਗੇ। ਇਸ ਧਾਰਮਿਕ ਦਿਹਾੜੇ ‘ਤੇ ਕੋਰੋਨਾ ਦਾ ਸਾਇਆ ਵੀ ਹੈ। ਪਹਿਲਾਂ ਹਰ ਸਾਲ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਬਹੁਤ ਹੀ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਜਾਂਦਾ ਸੀ, ਪਰ ਇਸ ਵਾਰ ਸਾਰੇ ਸਮਾਗਮ ਬਹੁਤ ਹੀ ਘੱਟ ਕੀਤੇ ਜਾ ਰਹੇ ਹਨ।
ਮੁੱਖ ਤੌਰ ‘ਤੇ ਜੋ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੇ ਬਟਾਲਾ ਵਿਖੇ ਸਜਾਇਆ ਜਾਂਦਾ ਸੀ, ਉਸ ‘ਤੇ ਇਸ ਵਾਰ ਪ੍ਰਸ਼ਾਸ਼ਨ ਵੱਲੋਂ ਪਾਬੰਦੀ ਲਾਈ ਗਈ ਹੈ। ਸਥਾਨਕ ਪ੍ਰਸ਼ਾਸ਼ਨ ਵਲੋਂ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸੰਗਤ ਨੂੰ ਘਰ ‘ਚ ਰਹਿ ਕੇ ਇਸ ਦਿਹਾੜੇ ਨੂੰ ਮਨਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਗੁਰਦੁਆਰਾ ਪ੍ਰਸ਼ਾਸਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਗਈ ਸੀ ਕਿ ਨਗਰ ਕੀਰਤਨ ਦੀ ਇਜਾਜ਼ਤ ਦਿੱਤੀ ਜਾਵੇ ਪਰ ਪ੍ਰਸ਼ਾਸਨ ਵਲੋਂ ਇਜਾਜ਼ਤ ਨਹੀਂ ਮਿਲੀ। ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੀ ਸੰਗਤ ਦਾ ਕਹਿਣਾ ਹੈ ਕਿ ਕੋਰੋਨਾ ਕਾਰਨ ਬੇਸ਼ਕ ਸਰਕਾਰ ਨੇ ਪਾਬੰਦੀਆਂ ਲਾਈਆਂ ਹਨ, ਪਰ ਉਨ੍ਹਾਂ ਦੀ ਸ਼ਰਧਾ ਤੇ ਆਸਥਾ ਵਿੱਚ ਕੋਈ ਕਮੀ ਨਹੀਂ ਆਈ।