ਚੰਡੀਗੜ੍ਹ,,: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਸੈਸ਼ਨ ਦੌਰਾਨ ਦੋ ਪਾਜ਼ੀਟਿਵ ਵਿਧਾਇਕਾਂ ਦੇ ਸੰਪਰਕ ‘ਚ ਆਉਣ ਤੋਂ ਬਾਅਦ ਸੈਲਫ ਕੁਆਰੰਟੀਨ ਹੋ ਗਏ ਹਨ। ਪੰਜਾਬ ਵਿਧਾਨ ਸਭਾ ਦੇ ਇੱਕ ਦਿਨੀਂ ਇਜਲਾਸ ਵਿੱਚ ਸ਼ਿਰਕਤ ਕਰਨ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਅਤੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋਵਾਂ ਨਾਲ ਮੁਲਾਕਾਤ ਵੀ ਕੀਤੀ ਗਈ ਸੀ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਪ੍ਰੋਟੋਕਾਲ ਅਤੇ ਆਪਣੇ ਡਾਕਟਰਾਂ ਦੀ ਸਲਾਹ ਮੁਤਾਬਿਕ 7 ਦਿਨਾਂ ਲਈ ਕੁਆਰੰਟੀਨ ਹੋ ਗਏ ਹਨ।