ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਐਤਵਾਰ ਨੂੰ ਤਿੰਨੋਂ ਵਿਵਾਦਪੂਰਨ ਫਾਰਮ ਬਿੱਲਾਂ ਨੂੰ ਆਪਣੀ ਸਹਿਮਤੀ ਦੇ ਦਿੱਤੀ ਹੈ।ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਇਹ ਬਿੱਲ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਹਨ, ਹਾਲ ਹੀ ਵਿੱਚ ਸੰਸਦ ਵਲੋਂ ਵਿਰੋਧ ਦੇ ਬਾਵਜੂਦ ਇਨ੍ਹਾਂ ਬਿੱਲਾਂ ਨੂੰ ਪਾਸ ਕੀਤਾ ਗਿਆ।
ਸਰਕਾਰ ਦਾ ਕਹਿਣਾ ਹੈ ਕਿ ਇਹ ਬਦਲਾਅ ਮਹੱਤਵਪੂਰਨ ਹੈ ਅਤੇ ਕਿਸਾਨਾਂ ਨੂੰ ਸਵੈ-ਨਿਰਭਰ ਬਣਾਏਗੀ।ਪਰ ਇਕ ਦਰਜਨ ਤੋਂ ਵੱਧ ਵਿਰੋਧੀ ਪਾਰਟੀਆਂ ਨੇ ਰਾਸ਼ਟਰਪਤੀ ਕੋਵਿੰਦ ਨੂੰ ਵਿਵਾਦਪੂਰਨ ਬਿੱਲਾਂ ‘ਤੇ ਦਸਤਖਤ ਨਾ ਕਰਨ ਦੀ ਅਪੀਲ ਕੀਤੀ ਸੀ। ਜਿਸ ਵਿਚ ਇਹ ਦੋਸ਼ ਲਾਇਆ ਗਿਆ ਸੀ ਕਿ ਬਿੱਲ ਸੰਸਦ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਅਣਦੇਖੀ ਕਰਦਿਆਂ “ਗੈਰ-ਸੰਵਿਧਾਨਕ” ਤਰੀਕੇ ਨਾਲ ਪਾਸ ਕੀਤਾ ਗਏ ਹਨ।
ਇਨ੍ਹਾਂ ਬਿੱਲਾਂ ਦਾ ਵਿਰੋਧ ਇੰਨਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੇ ਵਿਵਾਦਪੂਰਨ ਫਾਰਮ ਬਿੱਲਾਂ ਦੀ ਪ੍ਰਵਾਨਗੀ ਨੂੰ ਲੈ ਕੇ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਗੱਠਜੋੜ ਤੋਂ ਵੀ ਆਪਣੇ ਆਪ ਨੂੰ ਬਾਹਰ ਕਰ ਲਿਆ।ਅਕਾਲੀ ਦਲ ਦੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਇਸੇ ਬਿੱਲ ਦੇ ਵਿਰੋਧ ‘ਚ ਕੇਂਦਰੀ ਵਜ਼ਾਰਤ ਨੂੰ ਛੱਡ ਆਈ ਸੀ।