ਪੁਲਿਸ ਨੇ ਦੇਹ ਵਪਾਰ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਸੋਨੀਪਤ ਪੁਲਿਸ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ‘ਚ ਸਪਾ ਸੈਂਟਰਾਂ ਦੀ ਆੜ ਵਿੱਚ ਦੇਹ ਵਪਾਰ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਕਈ ਥਾਵਾਂ ‘ਤੇ ਛਾਪੇ ਮਾਰੇ। ਉਨ੍ਹਾਂ ਦੇ ਚਾਲਕਾਂ ਸਣੇ 44 ਨੌਜਵਾਨਾਂ ਅਤੇ ਲੜਕੀਆਂ ਨੂੰ ਗ੍ਰਿਫਤਾਰ ਕੀਤਾ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਰਕਰ ਮੱਲ ਦੇ ਅੰਦਰ ਸਥਿਤ ਵੱਖ-ਵੱਖ ਸਪਾ ਸੈਂਟਰਾਂ ‘ਤੇ ਨੌਜਵਾਨਾਂ ਅਤੇ ਔਰਤਾਂ ਵਲੋਂ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ।
ਪੁਲਿਸ ਨੇ ਸਪਾ ਸੈਂਟਰ ਵਿੱਚ ਕੰਮ ਕਰਨ ਵਾਲਿਆਂ ਸਣੇ 27 ਔਰਤਾਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ।