ਨਵੀਂ ਦਿੱਲੀ, : ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਆਲ ਨਿਸ਼ੰਕ ਵਲੋਂ ਸੀ. ਬੀ. ਐਸ. ਈ. ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ। ਦੋਹਾਂ ਜਮਾਤਾਂ ਦੀਆਂ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 7 ਜੂਨ ਨੂੰ ਖ਼ਤਮ ਹੋਣਗੀਆਂ, ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 11 ਜੂਨ ਨੂੰ ਖ਼ਤਮ ਹੋਣਗੀਆਂ।