ਚੰਡੀਗੜ, :ਰਾਜ ਚੋਣ ਕਮਿਸ਼ਨ ਵਲੋਂ ਅੱਜ ਪਟਿਆਲਾ ਦੇ ਨਗਰ ਕੌਸਲ, ਪਾਤੜਾਂ ਅਤੇ ਸਮਾਣਾ ਦੇ 3 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਦੇ ਰਿਟਰਨਿੰਗ ਅਫਸਰ ਵਲੋਂ ਵਾਰਡ ਨੰ: 8 ਦੇ ਬੂਥ ਨੰ: 11 ਵਿੱਚ ਵੋਟਾਂ ਦੌਰਾਨ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ। ਇਸੇ ਤਰ੍ਹਾਂ ਪਟਿਆਲਾ ਜਿਲ੍ਹੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫਸਰ ਵਲੋਂ ਵੀ ਸਮਾਣਾ ਦੇ ਵਾਰਡ ਨੰ: 11 ਦੇ ਬੂਥ ਨੰ: 22 ਅਤੇ 23 ਵਿੱਚ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ ।
ਬੁਲਾਰੇ ਨੇ ਦੱਸਿਆ ਕਿ ਇਸ ਉਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨ੍ਹਾਂ ਤਿੰਨਾਂ ਬੂਥਾਂ ਤੇ ਸਟੇਟ ਇਲੇੈਕਸ਼ਨ ਕਮਿਸ਼ਨ ਐਕਟ, 1994 ਦੀ ਧਾਰਾ 59(2)(ਏ) ਅਧੀਨ ਇਨ੍ਹਾਂ ਤਿੰਨਾਂ ਬੂਥਾਂ ‘ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।
ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਬੂਥਾਂ ‘ਤੇ ਹੁਣ ਮਿਤੀ 16 ਫਰਵਰੀ, 2021 ਨੂੰ ਸਵੇਰੇ 8 ਵਜੇ ਤੋ 4 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ ਗਿਣਤੀ 17 ਫਰਵਰੀ, 2021 ਨੂੰ ਹੋਵੇਗੀ।