ਚੰਡੀਗੜ੍ਹ :ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਈ। ਇਸ ਦੌਰਾਨ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ‘ਚ ਅਹਿਮ ਫੈਸਲੇ ਲਏ ਗਏ।ਅਕਾਲੀ ਦਲ ਦੇ ਸੀਨੀਅਰ ਲੀਡਰ ਦਿਲਜੀਤ ਚੀਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਾਰੇ ਅਧਿਕਾਰ ਦਿੱਤੇ ਗਏ ਹਨ।ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੀਆਂ ਚੋਣਾਂ ਸਬੰਧੀ ਹਾਈਕੋਰਟ ਨੇ ਇੰਸਾਫ ਦਿੱਤਾ ਹੈ। 5 ਅਪਰੈਲ ਨੂੰ ਸਾਰੇ ਪੰਜਾਬ ‘ਚ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਹਰ ਹਲਕੇ ‘ਚ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਕਾਂਗਰਸ ਅਤੇ ਆਪ ਖਿਲਾਫ ਮੁਜਾਹਰੇ ਕੀਤਾ ਜਾਣਗੇ।