ਚੰਡੀਗੜ੍ਹ, : ਬੇਅਦਬੀ ਗੋਲੀਕਾਂਡ ਮਾਮਲੇ ਤੇ ਹੋਈ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਜਾਣਕਾਰੀ ਮਿਲੀ ਹੈ ਕਿ ਕੈਬਨਿਟ ਮੀਟਿੰਗ ਦੌਰਾਨ ਆਗੂਆਂ ਵਿਚਕਾਰ ਆਪਸ ਵਿੱਚ ਹੋਈ ਤਲਖੀ ਤੋਂ ਬਾਅਦ ਇਹ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਇਹਨਾਂ ਆਗੂਆਂ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ।