ਲੁਧਿਆਣਾ,– ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ਸ਼ੀਲ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮ ਵੀਰਵਾਰ ਤੋਂ ਹੜਤਾਲ ‘ਤੇ ਜਾ ਸਕਦੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਲੁਧਿਆਣਾ ਬੱਸ ਸਟੈਂਡ ‘ਤੇ ਸਥਿਤ ਬੱਸ ਡਿਪੂ ਵਿਖੇ ਇਕੱਠੇ ਹੋਏ ਮੁਲਾਜ਼ਮਾਂ ਨੇ ਰੋਸ ਪ੍ਰਗਟਾਇਆ ਹੈ ਕਿ ਉਹ ਆਪਣੀਆਂ ਵੱਖ-ਵੱਖ ਮੰਗਾਂ ਲੈ ਕੇ ਬੀਤੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਲੇਕਿਨ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਅਣਗੌਲਿਆ ਕੀਤਾ ਹੈ।
ਮੁਲਜ਼ਮਾਂ ਨੇ ਸਪੱਸ਼ਟ ਕੀਤਾ ਕਿ ਮੁਲਾਜ਼ਮਾਂ ਵੱਲੋਂ ਦੁਪਹਿਰ 12 ਵਜੇ ਤੱਕ ਦਾ ਸਮਾਂ ਟਰਾਂਸਪੋਰਟ ਮੰਤਰੀ ਨੂੰ ਦਿੱਤਾ ਗਿਆ ਸੀ ਲੇਕਿਨ ਸਰਕਾਰ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅੱਜ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੱਲ੍ਹ ਤੋਂ ਸਾਰੇ ਪੀਆਰਟੀਸੀ/ ਪਨਬੱਸ ਦੇ ਮੁਲਾਜ਼ਮ ਹੜਤਾਲ ਤੇ ਜਾਣ ਲਈ ਮਜਬੂਰ ਹੋਣਗੇ ।