ਪੰਜਾਬੀ ਗਾਇਕ ਸਤਵਿੰਦਰ ਬੁੱਗਾ ਖਿਲਾਫ ਫਤਿਹਗੜ੍ਹ ਸਾਹਿਬ ‘ਚ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। 23 ਦਸੰਬਰ 2023 ਨੂੰ ਭਰਾ ਨਾਲ ਜ਼ਮੀਨੀ ਝਗੜੇ ਨੂੰ ਲੈ ਕੇ ਉਸ ਦੀ ਭਰਜਾਈ ਦੀ ਮੌਤ ਹੋ ਗਈ ਸੀ। ਐਫਆਈਆਰ ਵਿੱਚ ਬੁੱਗਾ ਦੇ ਸਾਥੀ ਹਜ਼ਾਰਾ ਸਿੰਘ ਅਤੇ ਹਰਵਿੰਦਰ ਸਿੰਘ ਦਾ ਨਾਂ ਵੀ ਦਰਜ ਹੈ। ਬੁੱਗਾ ‘ਬੇਦਰਦੇ ਨੀਂ’ ਅਤੇ ‘ਯਾਰ ਨਾ ਬਿਛੜੇ ਵਰਗੇ’ ਗੀਤਾਂ ਨਾਲ ਸੁਰਖੀਆਂ ਵਿੱਚ ਆਇਆ ਸੀ।
ਫਤਹਿਗੜ੍ਹ ਸਾਹਿਬ ਪੁਲਿਸ ਨੇ ਆਈਪੀਸੀ ਦੀ ਧਾਰਾ 304 , 323, 341, 506 ਅਤੇ 34 ਤਹਿਤ ਕੇਸ ਦਰਜ ਕੀਤਾ ਹੈ। ਇਨ੍ਹਾਂ ਵਿੱਚੋਂ ਧਾਰਾ 304 ਗੈਰ-ਜ਼ਮਾਨਤੀ ਧਾਰਾ ਹੈ।