spot_img
spot_img
spot_img
spot_img
spot_img

ਵਿਜੀਲੈਂਸ ਬਿਊਰੋ ਦੀ ਪਟਵਾਰੀ ਸਮੇਤ ਤਿੰਨ ਕਿਸਾਨਾਂ ‘ਤੇ ਵੱਡੀ ਕਾਰਵਾਈ ! ਗੈਰ-ਕਾਨੂੰਨੀ ਢੰਗ ਨਾਲ 4 ਲੱਖ ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਕੇਸ ਦਰਜ

ਗਲਤ ਰਿਪੋਰਟ ਅਤੇ ਝੂਠੇ ਹਲਫੀਆ ਬਿਆਨ ਦੇ ਕੇ ਪੰਜਾਬ ਸਰਕਾਰ ਤੋਂ 4,02,222 ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਅਤੇ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਨਵੀਂ ਅਫਸਰ ਕਲੋਨੀ, ਪਟਿਆਲਾ ਨਿਵਾਸੀ ਪਟਵਾਰੀ, ਬਲਕਾਰ ਸਿੰਘ, ਮਾਲ ਹਲਕਾ ਹਮੀਰਗੜ੍ਹ, ਜੋ ਮੌਜੂਦਾ ਸਮੇਂ ਤਹਿਸੀਲ ਦਫ਼ਤਰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਹੈ, ਵਿਰੁੱਧ ਜਾਂਚ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਹਮੀਰਗੜ੍ਹ ਦੇ ਦੋ ਵਿਅਕਤੀਆਂ ਰਾਮ ਸਿੰਘ ਅਤੇ ਸੁਰਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤੀਜੇ ਮੁਲਜ਼ਮ ਕਿਸਾਨ ਹਰਦੇਵ ਸਿੰਘ ਵਾਸੀ ਹਮੀਰਗੜ੍ਹ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਪਰੋਕਤ ਸਾਰੇ ਕਿਸਾਨਾਂ ਕੋਲ 5 ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਹੈ ਅਤੇ ਉਹ ਪਿਛਲੀ ਸਰਕਾਰ ਵੱਲੋਂ ਦਿੱਤੀ ਗਈ ਕਰਜ਼ਾ ਰਾਹਤ ਦਾ ਲਾਭ ਲੈਣ ਦੇ ਯੋਗ ਨਹੀਂ ਸਨ। ਇਨ੍ਹਾਂ ਮੁਲਜ਼ਮਾਂ ਨੇ ਪਟਵਾਰੀ ਨਾਲ ਮਿਲੀਭੁਗਤ ਕਰਕੇ ਲਾਭ ਲੈਣ ਲਈ ਖੇਤੀਬਾੜੀ ਵਿਭਾਗ ਕੋਲ ਫਰਜ਼ੀ ਹਲਫ਼ਨਾਮੇ ਦਾਇਰ ਕੀਤੇ।ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸਾਰੇ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ

Related Articles

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles