spot_img
spot_img
spot_img
spot_img
spot_img

ਵਿਜੀਲੈਂਸ ਵਿਭਾਗ ਨੇ ਕਾਨੂੰਗੋ ਅਤੇ ਉਸ ਸਹਾਇਕ ਰਿਸ਼ਵਤ ਮਾਮਲੇ ਵਿੱਚ ਕੀਤਾ ਕਾਬੂ 

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਲਗਾਤਾਰ ਵਿਜੀਲੈਂਸ ਵਿਭਾਗ ਭ੍ਰਿਸ਼ਟਾਚਾਰੀਆਂ ਨੂੰ ਕਾਬੂ ਕਰ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਵਿਭਾਗ ਨੇ ਕਾਨੂੰਗੋ ਅਤੇ ਉਸ ਦੇ ਸਹਾਇਕ ਨੂੰ ਗ੍ਰਿਫਤਾਰ ਕੀਤਾ ਹੈ। ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦਾਖਾ ਵਿਖੇ ਤਾਇਨਾਤ ਕਾਨੂੰਗੋ ਜਸਬੀਰ ਸਿੰਘ ‘ਤੇ 15,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਜਸਵੀਰ ਸਿੰਘ ਕਾਨੂੰਗੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਦੇ ਕਰਿੰਦੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਜਸਬੀਰ ਸਿੰਘ ਪਹਿਲਾਂ ਕਸਬਾ ਦਾਖਾ ਵਿੱਚ ਪਟਵਾਰੀ ਵਜੋਂ ਤਾਇਨਾਤ ਸੀ।

ਮਿਲੀ ਜਾਣਕਾਰੀ ਮੁਤਾਬਕ ਪਿੰਡ ਛਪਾਰ, ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਹਰਨੇਕ ਸਿੰਘ ਸੇਖੋਂ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਸੀ। ਇਹ ਮੁਕੱਦਮਾ ਉਸੇ ਆਨਲਾਈਨ ਸ਼ਿਕਾਇਤ ਦੇ ਅਧਾਰ ‘ਤੇ ਦਰਜ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਦੋਸ਼ੀਆਂ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਵਜੋਂ 20,000 ਰੁਪਏ ਮੰਗੇ ਸਨ। ਪੜਤਾਲ ਦੌਰਾਨ ਪਤਾ ਲੱਗਾ ਕਿ ਪਟਵਾਰੀ ਦੇ ਕਰਿੰਦੇ ਗੁਰਪ੍ਰੀਤ ਸਿੰਘ ਨੇ 20,000 ਰੁਪਏ ਦੀ ਮੰਗ ਕੀਤੀ ਸੀ ਪਰ ਜਦੋਂ ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਗੱਲ ਕੀਤੀ ਤਾਂ ਉਸ ਨੇ ਰਿਸ਼ਵਤ ਦੀ ਰਕਮ ਘਟਾ ਕੇ 15,000 ਰੁਪਏ ਕਰ ਦਿੱਤੀ।

ਸ਼ਿਕਾਇਤਕਰਤਾ ਨੇ ਗੁਰਪ੍ਰੀਤ ਸਿੰਘ ਅਤੇ ਪਟਵਾਰੀ ਜਸਵੀਰ ਸਿੰਘ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਬਿਊਰੋ ਨੂੰ ਸਬੂਤ ਵਜੋਂ ਸੌਂਪੀ ਹੈ। ਸ਼ਿਕਾਇਤਕਰਤਾ ਨੇ ਇਹ ਰਿਕਾਰਡਿੰਗ ਸ਼ਿਕਾਇਤ ਦਰਜ ਕਰਵਾਉਣ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਕਰ ਦਿੱਤੀ ਸੀ ਤਾਂ ਜੋ ਵਿਭਾਗ ਵੱਲੋਂ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਪਰ ਕੋਈ ਕਾਰਵਾਈ ਨਾ ਹੋਣ ‘ਤੇ ਸ਼ਿਕਾਇਤਕਰਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਇਹ ਸ਼ਿਕਾਇਤ ਦਰਜ ਕਰਵਾਈ।

ਜਾਂਚ ਦੌਰਾਨ ਦੋਸ਼ ਸਹੀ ਪਾਏ ਗਏ। ਤਫਤੀਸ਼ ਦੇ ਆਧਾਰ ‘ਤੇ ਕਾਨੂੰਗੋ ਅਤੇ ਉਸ ਦੇ ਕਰਿੰਦੇ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਮਿਤੀ 27.02. 2024 ਨੂੰ ਐਫ.ਆਈ.ਆਰ. ਨੰ. 09 ਦਰਜ ਕੀਤੀ ਗਈ ਹੈ। ਦੋਸ਼ੀ ਜਸਵੀਰ ਸਿੰਘ ਕਾਨੂੰਗੋ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Related Articles

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles