spot_img
spot_img
spot_img
spot_img
spot_img

ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਲੋ 6 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ‘ਚ ਛੋਟਾ ਥਾਂਣੇਦਾਰ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ, ਇੰਚਾਰਜ ਪੁਲਿਸ ਚੌਕੀ ਕੋਟ ਖਾਲਸਾ, ਅੰਮ੍ਰਿਤਸਰ ਸ਼ਹਿਰ ਨੂੰ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਨਿਊ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਵਸਨੀਕ ਅਮਨਚੈਨ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਲਾਏ ਹੋਏ ਦੋਸ਼ ਸਿੱਧ ਹੋਏ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਕਤ ਇਰਾਦੇ ਲਈ ਸ਼ਿਕਾਇਤਕਰਤਾ ਤੋਂ 6 ਲੱਖ ਰੁਪਏ ਦੀ ਰਿਸ਼ਵਤ ਲਈ ਸੀ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

Related Articles

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles