Current Affairs Maharashtra ਫੈਕਟਰੀ ‘ਚ ਵੱਡਾ ਧਮਾਕਾ By ACMNEWS - January 24, 2025 0 FacebookTwitterPinterestWhatsApp ਨਵੀ ਦਿੱਲੀ, 24 ਜਨਵਰੀ- ਮਹਾਰਾਸ਼ਟਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਭੰਡਾਰਾ ਜ਼ਿਲ੍ਹੇ ਵਿੱਚ ਸਥਿਤ ਇਕ ਫੈਕਟਰੀ ਵਿੱਚ ਵੱਡਾ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਹੁਣ ਤੱਕ ਪੰਜ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਕਈ ਲੋਕ ਮਲਬੇ ਹੇਠਾਂ ਦਬੇ ਹੋਏ ਹਨ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਹਨ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਧਮਾਕੇ ਦੀ ਆਵਾਜ਼ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਹਾਲਾਂਕਿ ਇਸ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਸਮਾਨ ਵਿੱਚ ਉੱਠਦਾ ਧੂੰਆਂ ਕਈ ਕਿਲੋਮੀਟਰ ਦੂਰ ਤੋਂ ਵੀ ਦਿਖਾਈ ਦੇ ਰਿਹਾ ਸੀ।ਬਚਾਅ ਅਤੇ ਮੈਡੀਕਲ ਟੀਮਾਂ ਨੂੰ ਧਮਾਕੇ ਵਾਲੀ ਥਾਂ ‘ਤੇ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਫਸੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਖਦਸ਼ਾ ਜਤਾਇਆ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਭੰਡਾਰਾ ਕਲੈਕਟਰ ਨੇ ਦੱਸਿਆ ਕਿ ਧਮਾਕਾ ਸਵੇਰੇ ਕਰੀਬ ਸਾਢੇ 10 ਵਜੇ ਹੋਇਆ। ਧਮਾਕੇ ਕਾਰਨ ਛੱਤ ਡਿੱਗ ਗਈ, ਜਿਸ ਨੂੰ ਜੇਸੀਬੀ ਦੀ ਮਦਦ ਨਾਲ ਹਟਾਇਆ ਜਾ ਰਿਹਾ ਹੈ। ਬਚਾਅ ਕਾਰਜ ਜਾਰੀ ਹੈ। ਫਿਲਹਾਲ 10 ਤੋਂ ਲੋਕਾਂ ਨੂੰ ਲੋਕਾਂ ਨੂੰ ਬਚਾਇਆ ਗਿਆ ਹੈ।’